ਫਿਰੋਜ਼ਪੁਰ ਵਿਚ ਸੁਰੱਖਿਆ ‘ਚ ਕੁਤਾਹੀ ਦੀ ਗੱਲ ਕਹਿ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਕਰ ਦਿੱਤੀ ਗਈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸੇ ਤਰ੍ਹਾਂ ਦੀ ਕੁਤਾਹੀ ਤੋਂ ਇਨਕਾਰ ਕੀਤਾ ਹੈ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖਤ ਰੁਖ਼ ਅਪਣਾਉਂਦਿਆਂ ਰਿਪੋਰਟ ਤਲਬ ਕੀਤੀ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਤੇ ਸੁਰੱਖਿਆ ਵਿਚ ਅਜਿਹੀ ਲਾਪ੍ਰਵਾਹੀ ਕਦੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ ‘ਚ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਵੱਲੋਂ ਸਪਾਂਸਰ ਇਹ ਘਟਨਾ ਟ੍ਰੇਲਰ ਹੈ ਕਿ ਉਹ ਕਿਵੇਂ ਸੋਚਦੀ ਤੇ ਕੰਮ ਕਰਦੀ ਹੈ। ਲਗਾਤਾਰ ਲੋਕਾਂ ਵੱਲੋਂ ਰਿਜੈਕਟ ਕੀਤੇ ਜਾਣ ‘ਤੇ ਕਾਂਗਰਸ ਪਾਗਲਪਨ ਦੇ ਰਸਤੇ ‘ਤੇ ਤੁਰ ਗਈ ਹੈ। ਕਾਂਗਰਸ ਨੇਤਾਵਾਂ ਨੂੰ ਪੂਰੇ ਦੇਸ਼ ਤੋਂ ਆਪਣੇ ਕੀਤੇ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਗੌਰਤਲਬ ਹੈ ਕਿ ਪੰਜਾਬ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਬੁੱਧਵਾਰ ਨੂੰ ਉਸ ਸਮੇਂ ਕੁਤਾਹੀ ਦੀ ਘਟਨਾ ਵਾਪਰੀ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਸ ਸੜਕ ਰਸਤੇ ਨੂੰ ਰੋਕ ਲਿਆ ਜਿਥੋਂ ਉਨ੍ਹਾਂ ਨੇ ਲੰਘਣਾ ਸੀ ਅਤੇ ਇਸ ਕਾਰਨ PM ਮੋਦੀ ਫਲਾਈਓਵਰ ਉਤੇ 20 ਮਿੰਟ ਤੱਕ ਫਸੇ ਰਹੇ। ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਵਾਪਸ ਪਰਤਣਾ ਪਿਆ। ਬਾਅਦ ਵਿਚ ਫਿਰੋਜ਼ਪੁਰ ਵਿਚ ਉਨ੍ਹਾਂ ਦੀ ਇੱਕ ਪ੍ਰਸਤਾਵਿਤ ਰੈਲੀ ਤੇ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਸਬੰਧੀ ਪ੍ਰੋਗਰਾਮ ਨੂੰ ਮੁਲਤਵੀ ਕਰਨਾ ਪਿਆ। ਇਸ ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਸਰਕਾਰ ਤੋਂ ਇਸ ਕੁਤਾਹੀ ਲਈ ਇੱਕ ਰਿਪੋਰਟ ਮੰਗੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਨੂੰ ਕਿਹਾ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਕਿਸਾਨ ਮੋਰਚਾ ਤੋਂ ਲੈ ਕੇ ਕੈਪਟਨ ਤੱਕ ਨੇ ਕੀ ਕਿਹਾ, ਪੜ੍ਹੋ ਖਬਰ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੀ ਕਾਂਗਰਸ ਨੂੰ ਆੜੇ ਹੱਥੀਂ ਲਿਆ ਤੇ ਦੋਸ਼ ਲਗਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਡਰ ਤੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ਨੂੰ ਅਸਫਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ -: