ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਭਾਜਪਾ ਵਫ਼ਦ ਸਵੇਰੇ 11.00 ਵਜੇ ਰਾਜ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨਗੇ।
ਭਾਜਪਾ ਆਗੂਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦੇ ਘਿਰਾਓ ਨੂੰ ਲੈ ਕੇ ਕਾਫੀ ਰੋਸ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਵੱਲੋਂ ਇਸ ਦਾ ਕਾਫੀ ਵਿਰੋਧ ਕੀਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਤੇ ਸੁਰੱਖਿਆ ਵਿਚ ਅਜਿਹੀ ਲਾਪ੍ਰਵਾਹੀ ਕਦੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ ‘ਚ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਵੱਲੋਂ ਸਪਾਂਸਰ ਇਹ ਘਟਨਾ ਟ੍ਰੇਲਰ ਹੈ ਕਿ ਉਹ ਕਿਵੇਂ ਸੋਚਦੀ ਤੇ ਕੰਮ ਕਰਦੀ ਹੈ। ਕਾਂਗਰਸ ਨੇਤਾਵਾਂ ਨੂੰ ਪੂਰੇ ਦੇਸ਼ ਤੋਂ ਆਪਣੇ ਕੀਤੇ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਜੇਪੀ ਨੱਡਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਸ ਮਾਮਲੇ ਨੂੰ ਸਮਝਾਉਣ ਅਤੇ ਹੱਲ ਕਰਨ ਲਈ ਫੋਨ ਕੀਤਾ ਗਿਆ ਸੀ ਪਰ ਉਨ੍ਹਾਂ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਾ ਇਹ ਰਵੱਈਆ ਬੇਹੱਦ ਦੁਖਦ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ :
ਇਹ ਵੀ ਪੜ੍ਹੋ : Breaking : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਦੌਰਾ ਰੱਦ, ਜਾਣੋ ਕੀ ਹੈ ਕਾਰਨ ?
ਗੌਰਤਲਬ ਹੈ ਕਿ ਪੰਜਾਬ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਬੁੱਧਵਾਰ ਨੂੰ ਉਸ ਸਮੇਂ ਕੁਤਾਹੀ ਦੀ ਘਟਨਾ ਵਾਪਰੀ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਸ ਸੜਕ ਰਸਤੇ ਨੂੰ ਰੋਕ ਲਿਆ ਜਿਥੋਂ ਉਨ੍ਹਾਂ ਨੇ ਲੰਘਣਾ ਸੀ ਅਤੇ ਇਸ ਕਾਰਨ PM ਮੋਦੀ ਫਲਾਈਓਵਰ ਉਤੇ 20 ਮਿੰਟ ਤੱਕ ਫਸੇ ਰਹੇ। ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਵਾਪਸ ਪਰਤਣਾ ਪਿਆ। ਬਾਅਦ ਵਿਚ ਫਿਰੋਜ਼ਪੁਰ ਵਿਚ ਉਨ੍ਹਾਂ ਦੀ ਇੱਕ ਪ੍ਰਸਤਾਵਿਤ ਰੈਲੀ ਤੇ ਵਿਕਾਸ ਯੋਜਨਾਵਾਂ ਦੇ ਨੀਂਹ ਪੱਥਰ ਸਬੰਧੀ ਪ੍ਰੋਗਰਾਮ ਨੂੰ ਮੁਲਤਵੀ ਕਰਨਾ ਪਿਆ। ਇਸ ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਸਰਕਾਰ ਤੋਂ ਇਸ ਕੁਤਾਹੀ ਲਈ ਇੱਕ ਰਿਪੋਰਟ ਮੰਗੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਨੂੰ ਕਿਹਾ ਹੈ।