ਬਟਾਲਾ ਦੇ ਅਨੰਦ ਵਿਹਾਰ ਕਲੋਨੀ ਵਿਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਵਲੋਂ ਸ਼ਿਵ ਸੈਨਾ ਹਿੰਦੋਸਤਾਨ ਦੇ ਸਿਟੀ ਪ੍ਰਧਾਨ ਜਤਿੰਦਰ ਕੁਮਾਰ ਦੇ ਘਰ ਦੇ ਗੇਟ ਉੱਤੇ ਗੋਲੀਆਂ ਚਲਾਈਆ ਗਈਆਂ। CCTV ‘ਚ ਕੈਦ ਘਟਨਾ ਸਾਹਮਣੇ ਆਈ ਹੈ। ਜਾਨੀ ਨੁਕਸਾਨ ਤੋਂ ਬਚਾ ਹੋਇਆ ਹੈ ਪਰ ਘਰ ਦੇ ਲੋਕਾਂ ਅਤੇ ਮੁਹਲਾ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪੀੜਤ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਦੇਰ ਰਾਤ ਕੁਝ ਲੋਕਾਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਮਝ ਨਹੀਂ ਆ ਰਿਹਾ ਕਿ ਕਿਸ ਵੱਲੋਂ ਅਤੇ ਕਿਉ ਗੋਲੀਆਂ ਚਲਾਈਆਂ ਗਈਆਂ ਕਿਉਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਮੈਨੂੰ ਜਲਦ ਇਨਸਾਫ ਦਵਾਇਆ ਜਾਵੇ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਉਸਦੀ ਜਾਨ ਨੂੰ ਖਤਰਾ ਹੈ। ਉੱਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਜਾਣਕਾਰੀ ਮਿਲੀ ਸੀ ਕਿ ਜਤਿੰਦਰ ਕੁਮਾਰ ਦੇ ਘਰ ਗੋਲੀ ਚੱਲੀ ਹੈ। ਉਨ੍ਹਾਂ ਕਿਹਾ ਕਿ ਅਸੀਂ CCTV ਖੰਗਾਲ ਰਹੇ ਹਾਂ ਅਤੇ ਮਾਮਲਾ ਦਰਜ ਕਰਕੇ ਜਲਦ ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਜਾਵੇਗਾ।