ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਕੁੱਝ ਕਾਰਨਾਂ ਕਰਕੇ ਰੱਦ ਹੋ ਗਈ । ਇਸ ਰੈਲੀ ਦੌਰਾਨ ਪੀਐੱਮ ਮੋਦੀ ਵੱਲੋਂ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ। ਰੈਲੀ ਦੇ ਰੱਦ ਹੋਣ ਪਿੱਛੋਂ ਪੰਜਾਬ ਸਰਕਾਰ ‘ਤੇ ਸੁਰੱਖਿਆ ਵਿੱਚ ਕੁਤਾਹੀ ਵਰਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ ।
ਫਿਰੋਜ਼ਪੁਰ ਰੈਲੀ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਦਾ ਕਿਸਾਨਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੁੱਦਕੀ ਨੇੜੇ ਨੈਸ਼ਨਲ ਹਾਈਵੇ ‘ਤੇ ਰਸਤਾ ਰੋਕ ਦਿੱਤਾ । ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਫਲਾਈਓਵਰ ‘ਤੇ ਮੀਂਹ ਵਿਚਾਲੇ 20 ਮਿੰਟ ਲਈ ਰੋਕ ਦਿੱਤਾ ਗਿਆ । ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਹ ਇੱਕ ਵੱਡੀ ਕਮੀ ਸੀ । ਇਸ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਨੇ ਇਸਦੇ ਲਈ ਪੰਜਾਬ ਸਰਕਾਰ ‘ਤੇ ਹਮਲਾ ਬੋਲਿਆ ਹੈ । ਇਸ ਤੋਂ ਬਾਅਦ PM ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ ।
ਇਹ ਵੀ ਪੜ੍ਹੋ: ਵੈਸ਼ਨੋ ਦੇਵੀ ਯਾਤਰਾ ਲਈ ਹੈਲੀਕਾਪਟਰ ਸੇਵਾਵਾਂ ਅੱਜ ਤੋਂ ਹੋਈਆਂ ਸ਼ੁਰੂ
SPG ਦੇ ਮੋਢਿਆਂ ‘ਤੇ PM ਦੀ ਸੁਰੱਖਿਆ ਦੀ ਜ਼ਿੰਮੇਵਾਰੀ
ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ SPG ਦੀ ਹੁੰਦੀ ਹੈ। ਪ੍ਰਧਾਨ ਮੰਤਰੀ ਦੇ ਆਲੇ-ਦੁਆਲੇ ਸੁਰੱਖਿਆ ਘੇਰਾ SPG ਜਵਾਨਾਂ ਦਾ ਹੁੰਦਾ ਹੈ। ਪੀਐੱਮ ਦੀ ਸੁਰੱਖਿਆ ਵਿੱਚ ਲੱਗੇ ਇਨ੍ਹਾਂ ਜਵਾਨਾਂ ਨੂੰ ਅਮਰੀਕਾ ਦੀ ਸੀਕ੍ਰੇਟ ਸਰਵਿਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਨ੍ਹਾਂ ਕੋਲ MNF-2000 ਅਸਾਲਟ ਰਾਈਫਲ, ਆਟੋਮੈਟਿਕ ਗਨ ਅਤੇ 17 ਐਮ ਰਿਵਾਲਵਰ ਵਰਗੇ ਆਧੁਨਿਕ ਹਥਿਆਰ ਹੁੰਦੇ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਤੇ ਰੋਜ਼ਾਨਾ 1 ਕਰੋੜ 62 ਲੱਖ ਰੁਪਏ ਖਰਚ ਹੁੰਦੇ ਹਨ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ 2020 ਵਿੱਚ ਸੰਸਦ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ ਸੀ । ਉਨ੍ਹਾਂ ਨੇ ਲੋਕ ਸਭਾ ਵਿੱਚ ਦੱਸਿਆ ਕਿ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ SPG ਸਿਰਫ਼ ਪ੍ਰਧਾਨ ਮੰਤਰੀ ਨੂੰ ਹੀ ਸੁਰੱਖਿਆ ਦਿੰਦਾ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦੇਣ ਦੀ ਪਹਿਲੀ ਜ਼ਿੰਮੇਵਾਰੀ ਬੇਸ਼ੱਕ SPG ਦੀ ਹੁੰਦੀ ਹੈ, ਪਰ ਕਿਸੇ ਰਾਜ ਦੇ ਦੌਰੇ ਸਮੇਂ ਸੁਰੱਖਿਆ ਦੀ ਜ਼ਿੰਮੇਵਾਰੀ ਸਥਾਨਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵੀ ਹੁੰਦੀ ਹੈ । ਪ੍ਰਧਾਨ ਮੰਤਰੀ ਦੇ ਰੂਟ ਨੂੰ ਤੈਅ ਕਰ ਉਸਦੀ ਜਾਂਚ ਅਤੇ ਉਸ ਰੂਟ ‘ਤੇ ਸੁਰੱਖਿਆ ਪ੍ਰਦਾਨ ਕਰਨਾ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ।ਪ੍ਰਧਾਨ ਮੰਤਰੀ ਦੇ ਕਾਫਲੇ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਵੀ ਉਸ ਰਾਜ ਦੇ DGP ਦੀ ਹੁੰਦੀ ਹੈ। ਉਸਦੇ ਮੌਜੂਦ ਨਾ ਹੋਣ ਦੀ ਸਥਿਤੀ ਵਿੱਚ ਦੂਜੇ ਸਭ ਤੋਂ ਸੀਨੀਅਰ ਅਧਿਕਾਰੀ ਪ੍ਰਧਾਨ ਮੰਤਰੀ ਦੇ ਕਾਫ਼ਿਲੇ ਦੇ ਨਾਲ ਚੱਲਦੇ ਹਨ।
ਵੀਡੀਓ ਲਈ ਕਲਿੱਕ ਕਰੋ -: