ਨਵੀਂ ਦਿੱਲੀ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਨਵੇਂ ਸਾਲ ਵਿੱਚ ਉਨ੍ਹਾਂ ਦੀ ਘੱਟੋ-ਘੱਟ ਪੈਨਸ਼ਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵਿਸ਼ਾ ਕਿਰਤ ਮੰਤਰਾਲੇ ਦੀ ਫਰਵਰੀ ਵਿੱਚ ਹੋਣ ਵਾਲੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਹੈ। ਇਸ ਵਿੱਚ ਪੈਨਸ਼ਨ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਘੱਟੋ-ਘੱਟ ਪੈਨਸ਼ਨ 1 ਹਜ਼ਾਰ ਰੁਪਏ ਤੋਂ ਵਧਾ ਕੇ 9 ਹਜ਼ਾਰ ਰੁਪਏ ਕੀਤੇ ਜਾਣ ਦੀ ਉਮੀਦ ਹੈ। ਮੀਟਿੰਗ ਵਿੱਚ ਵੇਜ ਕੋਡ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਯੋਗ ਹੈ ਕਿ ਪਿਛਲੇ ਸਾਲ ਮਾਰਚ ਵਿੱਚ ਸੰਸਦ ਦੀ ਸਥਾਈ ਕਮੇਟੀ ਨੇ ਘੱਟੋ-ਘੱਟ ਪੈਨਸ਼ਨ 3000 ਰੁਪਏ ਵਧਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਪੈਨਸ਼ਨਰ ਇਸ ਨੂੰ 9000 ਰੁਪਏ ਕਰਨ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ। EPFO ਅਧੀਨ PF ਹਾਸਲ ਕਰਨ ਵਾਲੇ ਸਾਰੇ ਕਰਮਚਾਰੀ ਪੈਨਸ਼ਨ ਸਕੀਮ 1995 (ਕਰਮਚਾਰੀ ਪੈਨਸ਼ਨ ਸਕੀਮ-EPS) ਦੇ ਅਧੀਨ ਆਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਸੰਗਠਿਤ ਖੇਤਰ ਦੇ ਗਾਹਕਾਂ ਨੂੰ 58 ਸਾਲ ਬਾਅਦ ਘੱਟੋ-ਘੱਟ ਇੱਕ ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ। ਉਹੀ ਕਰਮਚਾਰੀ ਪੈਨਸ਼ਨ ਦਾ ਹੱਕਦਾਰ ਹੈ ਜਿਸ ਨੇ ਘੱਟੋ-ਘੱਟ 10 ਸਾਲ ਕੰਮ ਕੀਤਾ ਹੋਵੇ। ਇਸ ਸਕੀਮ ਵਿੱਚ ਵਿਧਵਾ ਪੈਨਸ਼ਨ ਅਤੇ ਬੱਚਿਆਂ ਦੀ ਪੈਨਸ਼ਨ ਦੀ ਵੀ ਸਹੂਲਤ ਹੈ।