ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਹੋਈ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਕਾਫ਼ੀ ਗਰਮਾ ਗਿਆ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਸ ਮਾਮਲੇ ‘ਚ ਜਲਦ ਹੀ ਸਖ਼ਤ ਅਤੇ ਵੱਡੇ ਫੈਸਲੇ ਲਏ ਜਾਣਗੇ।
ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਤੋਂ ਬਾਅਦ ਕੈਬਨਿਟ ਦੀ ਪਹਿਲੀ ਬੈਠਕ ‘ਚ ਸਾਰੇ ਮੰਤਰੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਲਈ ਦੋਸ਼ੀ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਦੱਸੀ। ਮੀਟਿੰਗ ਪਿੱਛੋਂ ਅਨੁਰਾਗ ਠਾਕੁਰ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਪੰਜਾਬ ਸਰਕਾਰ ਤੋਂ ਪੂਰੇ ਮਾਮਲੇ ‘ਤੇ ਰਿਪੋਰਟ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਕਿਹਾ ਕਿ ਪੂਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਗ੍ਰਹਿ ਮੰਤਰਾਲੇ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਨੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਹੈ। ਅਨੁਰਾਗ ਠਾਕੁਰ ਨੇ ਨਿਆਂਪਾਲਿਕਾ ‘ਤੇ ਭਰੋਸਾ ਜਤਾਉਂਦੇ ਹੋਏ ਅਜਿਹੇ ਮਾਮਲੇ ‘ਚ ਜ਼ਰੂਰੀ ਕਦਮ ਜ਼ਰੂਰ ਚੁੱਕੇ ਜਾਣਗੇ।