ਗੌਰਤਲਬ ਹੈ ਕਿ ਇਹ ਨੌਜਵਾਨ ਜਿਸ ਦਾ ਨਾਮ ਮੋਨੂ ਹੈ ਤਕਰੀਬਨ ਸਵਾ ਮਹੀਨਾ ਪਹਿਲਾਂ ਗੁੰਮ ਹੋਇਆ ਸੀ ਅਤੇ ਦਸੰਬਰ ਮਹੀਨੇ ਦੀ ਚਾਰ ਤਰੀਕ ਨੂੰ ਇਸ ਸਬੰਧੀ ਪਰਿਵਾਰਕ ਮੈਂਬਰਾਂ ਵੱਲੋਂ ਡੀਡੀਆਰ ਲਿਖਵਾਈ ਗਈ ਸੀ। ਪੁਲਿਸ ਉਦੋਂ ਤੋਂ ਹੀ ਇਸ ਮਾਮਲੇ ਦੀ ਜਾਂਚ ਪੜਤਾਲ ਦੇ ਵਿੱਚ ਲੱਗੀ ਹੋਈ ਸੀ। ਥਾਣਾ ਨੰਗਲ ਦੇ ਐਸਐਚਓ ਨੂੰ ਸੂਚਨਾ ਪ੍ਰਾਪਤ ਹੋਈ ਕਿ ਨੰਗਲ ਦੇ ਰਿਹਾਇਸ਼ੀ ਖੇਤਰ ਦੇ ਵਿੱਚ ਇੱਕ ਗਟਰ ਦੇ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ।
ਇਸ ਤੋਂ ਬਾਅਦ ਥਾਣਾ ਨੰਗਲ ਦੇ ਐਸਐਚਓ ਸਮੇਤ ਆਪਣੀ ਪੁਲਿਸ ਪਾਰਟੀ ਅਤੇ ਡੀਐੱਸਪੀ ਨੰਗਲ ਸਤੀਸ਼ ਕੁਮਾਰ ਮੌਕੇ ‘ਤੇ ਪੁੱਜੇ ਤੇ ਜੇਸੀਬੀ ਦੀ ਮਦਦ ਨਾਲ ਗਟਰ ਨੂੰ ਤੁੜਵਾਉਣ ਤੋਂ ਬਾਅਦ ਉਕਤ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਦੇ ਵਿੱਚ ਸਥਾਨਕ ਲੋਕ ਵੀ ਹਾਜ਼ਰ ਸਨ।
ਡੀਐੱਸਪੀ ਨੰਗਲ ਸਤੀਸ਼ ਕੁਮਾਰ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਇਸ ਨਤੀਜੇ ‘ਤੇ ਪੁੱਜਿਆ ਜਾ ਸਕਦਾ ਹੈ ਕਿ ਇਸ ਵਿਅਕਤੀ ਦੀ ਮੌਤ ਦੇ ਕੀ ਕਾਰਨ ਰਹੇ ਹਨ। ਡੀਐੱਸਪੀ ਵੱਲੋਂ ਦੱਸਿਆ ਗਿਆ ਕਿ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰ ਆਗੂ ਇੱਕ ਔਰਤ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ ਅਤੇ ਉਸ ਔਰਤ ਤੋਂ ਵੀ ਇਸ ਮਾਮਲੇ ਸਬੰਧੀ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਤਮਾਮ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ਼ ਹੋ ਜਾਵੇਗਾ।