ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਪੰਜਾਬ ਦੇ ਫਿਰੋਜ਼ਪੁਰ ਪਹੁੰਚ ਗਈ ਹੈ। ਗ੍ਰਹਿ ਮੰਤਰਾਲੇ ਦੀ ਟੀਮ ਨੇ ਫਿਰੋਜ਼ਪੁਰ ਦੇ ਫਲਾਈਓਵਰ ‘ਤੇ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਘਟਨਾ ਦਾ ਰਿਕ੍ਰਿਏਸ਼ਨ ਕੀਤਾ।
ਦੱਸ ਦੇਈਏ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਦੀ ਜਾਂਚ ਗ੍ਰਹਿ ਮੰਤਰਾਲੇ ਦੀ ਟੀਮ ਕਰ ਰਹੀ ਹੈ। ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰਾਲੇ ਦੀ ਟੀਮ ਨੇ ਮੌਕੇ ਦੀਆਂ ਕਈ ਫੋਟੋਆਂ ਵੀ ਲਈਆਂ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਆਪਣੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਇਹ ਰਿਪੋਰਟ ਪੰਜਾਬ ਦੇ ਉੱਚ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਿਆਰ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਪੰਜਾਬ ਭਰ ਵਿੱਚ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਸਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ ਭਾਜਪਾ ਇਸ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਦੱਸ ਰਹੀ ਹੈ।ਸੂਤਰਾਂ ਅਨੁਸਾਰ ਕੇਂਦਰ ਸਰਕਾਰ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਐਸਪੀਜੀ ਦੀ ਧਾਰਾ 14 ਤਹਿਤ ਕਾਰਵਾਈ ਕਰ ਸਕਦੀ ਹੈ। ਸਰਕਾਰ ਇਸ ਬਾਰੇ ਰਾਏ ਲੈ ਰਹੀ ਹੈ। ਦੱਸ ਦੇਈਏ ਕਿ ਐਸਪੀਜੀ ਐਕਟ ਦੀ ਧਾਰਾ 14 ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਰਾਜਾਂ ਦੀ ਜ਼ਿੰਮੇਵਾਰੀ ਨਾਲ ਸਬੰਧਤ ਹੈ।
ਵੀਡੀਓ ਲਈ ਕਲਿੱਕ ਕਰੋ -: