ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਰਾਤ ਭਰ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਡਗਾਮ ਜ਼ਿਲ੍ਹੇ ਦੇ ਜੋਲਵਾ ਪਿੰਡ ਵਿਚ ਵੀਰਵਾਰ ਦੇਰ ਰਾਤ ਮੁਕਾਬਲਾ ਸ਼ੁਰੂ ਹੋਇਆ ਸੀ। ਮੁਕਾਬਲੇ ਵਿਚ 3 ਅੱਤਵਾਦੀ ਮਾਰੇ ਗਏ ਹਨ। ਮਾਰੇ ਗਏ ਸਾਰੇ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ। ਤਿੰਨ AK-56 ਰਾਈਫਲ ਤੇ ਹੋਰ ਸਾਮਾਨ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇੱਕ ਅੱਤਵਾਦੀ ਦੀ ਪਛਾਣ ਵਸੀਮ ਵਜੋਂ ਹੋਈ ਹੈ, ਜੋ ਸ਼੍ਰੀਨਗਰ ਦਾ ਨਿਵਾਸੀ ਸੀ, ਨਾਲ ਹੀ ਦੂਜੇ ਦੋਵਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਸੁਰੱਖਿਆ ਬਲਾਂ ਨੇ ਇਸ ਸਾਲ ਦੇ ਪਹਿਲੇ ਹਫਤੇ ਵਿਚ ਹੀ 16 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਪੁਲਵਾਮਾ ਜਿਲ੍ਹੇ ਦੇ ਚਾਂਦਾਮ ਪਿੰਡ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ। ਸੁਰੱਖਿਆ ਬਲਾਂ ਨਾਲ ਗੋਲੀਬਾਰੀ ਵਿਚ 3 ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ ਅਤੇ ਇਸ ਵਿਚ ਇੱਕ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ ਹੈ। ਘਟਨਾ ਵਾਲੀ ਥਾਂ ਤੋਂ ਦੋ ਐੱਮ-4 ਕੰਬਾਈਲ ਨੇ ਇਕ ਏਕੇ ਸੀਰੀਜ ਰਾਈਫਲ ਸਣੇ ਇਤਰਾਜ਼ਯੋਗ ਸਮੱਗਰੀ,ਹਥਿਾਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ।