ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ‘ਤੇ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਜਿਥੇ ਭਾਜਪਾ ਦੇ ਕਈ ਨੇਤਾ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ ਉਥੇ ਦੂਜੇ ਪਾਸੇ ਕਾਂਗਰਸ ਦੇ ਨੇਤਾ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੇ ਹਨ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ PM ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਸਾਡੀਆਂ ਸਰਹੱਦਾਂ ‘ਤੇ ਜੋ ਹੋ ਰਿਹਾ ਹੈ, ਉਹ ਵੀ ਰਾਸ਼ਟਰੀ ਸੁਰੱਖਿਆ ‘ਚ ਇੱਕ ਵੱਡੀ ਕੁਤਾਹੀ ਹੈ, ਕੀ ਪੀਐੱਮ ਇਸ ਬਾਰੇ ਗੱਲ ਕਰਨਗੇ? ਰਾਹੁਲ ਗਾਂਧੀ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਹੈ ਜਦੋਂ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਗੰਭੀਰ ਕੁਤਾਹੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਦਰਮਿਆਨ ਇਕ-ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ।
ਗੌਰਤਲਬ ਹੈ ਕਿ ਚੋਣਾਵੀ ਸੂਬੇ ਪੰਜਾਬ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਬੀਤੇ ਬੁੱਧਵਾਰ ਨੂੰ ਉਸ ਸਮੇਂ ਗੰਭੀਰ ਕੁਤਾਹੀ ਹੋਈ ਜਦੋਂ ਫਿਰੋਜ਼ਪੁਰ ਵਿਚ ਕੁਝ ਪ੍ਰਦਰਸ਼ਨਕਾਰੀਆਂ ਨੇ ਇਕ ਸੜਕ ਰਸਤੇ ਨੂੰ ਰੋਕ ਲਿਆ ਜਿਥੋਂ ਉਨ੍ਹਾਂ ਨੇ ਲੰਘਣਾ ਸੀ। ਇਸੇ ਵਜ੍ਹਾ ਨਾਲ ਪ੍ਰਧਾਨ ਮੰਤਰੀ ਇੱਕ ਫਲਾਈਓਵਰ ‘ਤੇ ਲਗਭਗ 20 ਮਿੰਟ ਤੱਕ ਫਸੇ ਰਹੇ। ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਦਿੱਲੀ ਪਰਤ ਆਏ। ਉਹ ਪੰਜਾਬ ‘ਚ ਨਾ ਤਾਂ ਕਿਸੇ ਪ੍ਰੋਗਰਾਮ ਵਿਚ ਸ਼ਾਮਲ ਹੋਏ ਤੇ ਨਾ ਹੀ ਦੋ ਸਾਲ ਬਾਅਦ ਸੂਬੇ ਵਿਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰ ਸਕੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦੀ ਸੁਰੱਖਿਆ ਵਿਚ ਕੁਤਾਹੀ ਦੇ 24 ਘੰਟੇ ਬਾਅਦ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚੰਨੀ ਨਾਲ ਇਸ ਸਬੰਧੀ ਗੱਲ ਕੀਤੀ। ਸੋਨੀਆ ਗਾਂਧੀ ਨੇ CM ਚੰਨੀ ਤੋਂ ਇਸ ਮਾਮਲੇ ਦੀ ਵਿਸਤ੍ਰਿਤ ਜਾਣਕਾਰੀ ਲਈ ਤੇ ਉਨ੍ਹਾਂ ਨੇ ਚੰਨੀ ਨੂੰ ਕਿਹਾ ਕਿ ਮੋਦੀ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਇਸ ਲਈ ਉਨ੍ਹਾਂਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।