ਨਵੀਂ ਦਿੱਲੀ ਵਿੱਚ ਕੋਰੋਨਾ ਨੇ ਭਿਆਨਕ ਰੂਪ ਧਾਰ ਲਿਆ ਹੈ। 24 ਘੰਟਿਆਂ ਵਿੱਚ ਇਥੇ ਕੋਰੋਨਾ ਵਾਇਰਸ ਦੇ 17335 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਜ ਵਿੱਚ ਸੰਕਰਮਣ ਦੀ ਦਰ ਹੁਣ 17.73% ਤੱਕ ਪਹੁੰਚ ਗਈ ਹੈ। ਇਸ ਖਤਰਨਾਕ ਵਾਇਰਸ ਕਰਕੇ 9 ਮੌਤਾਂ ਵੀ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 39873 ਹੋ ਗਏ ਹਨ।
ਕਾਨਪੁਰ ਆਈਆਈਟੀ ਦੇ ਪ੍ਰੋਫੈਸਰ ਮਨਿੰਦਰਾ ਅਗਰਵਾਲ ਨੇ ਕਿਹਾ ਹੈ ਕਿ ਅਗਲੇ 10 ਦਿਨਾਂ ਵਿੱਚ ਦਿੱਲੀ ਅਤੇ ਮੁੰਬਈ ਵਿੱਚ ਕੋਰੋਨਾ ਦੀ ਤੀਜੀ ਲਹਿਰ ਸਿਖਰ ‘ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਸ਼ਹਿਰਾਂ ਵਿੱਚ 30,000 ਤੋਂ 50,000 ਦੇ ਕਰੀਬ ਕੋਰੋਨਾ ਦੇ ਕੇਸ ਹਨ।
ਡਾਕਟਰ ਅਗਰਵਾਲ ਮੁਤਾਬਕ ਇਸ ਮਹੀਨੇ ਦੇ ਅੰਤ ਤੱਕ, ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਸਿਖਰ ‘ਤੇ ਆ ਜਾਵੇਗੀ। ਇੱਕ ਦਿਨ ਵਿੱਚ 4 ਤੋਂ 8 ਲੱਖ ਨਵੇਂ ਕੇਸ ਆਉਣਗੇ। ਉਨ੍ਹਾਂ ਕਿਹਾ ਕਿ ਮਾਰਚ ਦੇ ਅੰਤ ਤੱਕ ਭਾਰਤ ਵਿੱਚ ਰੋਜ਼ਾਨਾ 10 ਹਜ਼ਾਰ ਤੋਂ 20 ਹਜ਼ਾਰ ਕੋਰੋਨਾ ਦੇ ਨਵੇਂ ਕੇਸ ਆਉਣ ਦੀ ਉਮੀਦ ਹੈ। ਡਾਕਟਰ ਅਗਰਵਾਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਕੋਰੋਨਾ ਦੇ ਘੱਟ ਮਰੀਜ਼ਾਂ ਦੇ ਦਾਖਲ ਹੋਣ ਦੀ ਉਮੀਦ ਹੈ।
ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਆਪਣੇ ਨੌਂ ਹਸਪਤਾਲਾਂ ਵਿੱਚ ਕੋਵਿਡ ਬੈੱਡ ਮੌਜੂਦਾ 3,316 ਤੋਂ ਵਧਾ ਕੇ 4,350 ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਅੱਜ ਰਾਤ ਤੋਂ ਇੱਕ ਵਾਰ ਫਿਰ ਵੀਕੈਂਡ ਕਰਫਿਊ ਸ਼ੁਰੂ ਹੋ ਰਿਹਾ ਹੈ। ਇਹ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਲੋਕਾਂ ਨੂੰ ਬਿਨਾਂ ਕਾਰਨ ਘਰੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਤਹਿਤ ਕਈ ਪਾਬੰਦੀਆਂ ਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਰੂਰੀ ਕੰਮਾਂ ਨਾਲ ਜੁੜੇ ਕੁਝ ਲੋਕਾਂ ਨੂੰ ਵੀ ਬਾਹਰ ਜਾਣ ਦੀ ਰਿਆਇਤ ਦਿੱਤੀ ਗਈ ਹੈ।