ਚੋਣ ਕਮਿਸ਼ਨ ਵੱਲੋਂ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਦੇ ਸਟੇਟ ਆਈਕਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੋਨੂੰ ਸੂਦ ਨੂੰ 4 ਜਨਵਰੀ 2021 ਨੂੰ ਇਸ ਖਿਤਾਬ ਤੋਂ ਹਟਾ ਦਿੱਤਾ ਗਿਆ ਹੈ। ਸੋਨੂੰ ਸੂਦ ਨੂੰ ਸਾਲ 2020 ਵਿੱਚ ਪੰਜਾਬ ਦਾ ਸਟੇਟ ਆਈਕਨ ਐਲਾਨਿਆ ਗਿਆ ਸੀ। ਇਹ ਫੈਸਲਾ ਉਸ ਦੇ ਸ਼ਾਨਦਾਰ ਕੰਮ ਅਤੇ ਜਜ਼ਬੇ ਨੂੰ ਦੇਖਦੇ ਹੋਏ ਲਿਆ ਗਿਆ ਸੀ।
ਪੰਜਾਬ ਦੇ ਸਟੇਟ ਆਈਕਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਚੰਗੀਆਂ ਚੀਜ਼ਾਂ ਵਾਂਗ, ਇਹ ਸਫਰ ਵੀ ਖਤਮ ਹੋ ਗਿਆ ਹੈ। ਮੈਂ ਆਪਣੀ ਮਰਜ਼ੀ ਨਾਲ ਪੰਜਾਬ ਦੇ ਸਟੇਟ ਆਈਕਨ ਵਜੋਂ ਅਹੁਦਾ ਛੱਡਿਆ ਹੈ। ਇਹ ਫੈਸਲਾ ਮੈਂ ਅਤੇ ਚੋਣ ਕਮਿਸ਼ਨ ਨੇ ਮਿਲ ਕੇ ਮੇਰੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਮੱਦੇਨਜ਼ਰ ਸਾਂਝੇ ਤੌਰ ‘ਤੇ ਲਿਆ ਹੈ। ਮੈਂ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਸੋਨੂੰ ਸੂਦ ਨੇ ਕੋਰੋਨਾ ਦੇ ਦੌਰ ‘ਚ ਦੇਸ਼ਵਾਸੀਆਂ ਦੀ ਜਿਸ ਤਰ੍ਹਾਂ ਮਦਦ ਕੀਤੀ, ਸ਼ਾਇਦ ਹੀ ਕਿਸੇ ਨੇ ਕੀਤੀ ਹੋਵੇ। ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ‘ਚ ਅਭਿਨੇਤਾ ਸੋਨੂੰ ਸੂਦ ਨੇ ਦੇਸ਼ ਵਾਸੀਆਂ ਦੇ ਦੁੱਖ ਨੂੰ ਸਮਝਿਆ ਅਤੇ ਆਪਣੀ ਤਰਫੋਂ ਲੋਕਾਂ ਦੀ ਮਦਦ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਅਦਾਕਾਰ ਨੂੰ ਦੇਸ਼ ਭਰ ਦੇ ਲੋਕਾਂ ਤੋਂ ਬਹੁਤ ਪਿਆਰ ਅਤੇ ਸਤਿਕਾਰ ਵੀ ਮਿਲਿਆ ਸੀ।