ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।
ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ, ਦਰਅਸਲ ਅੱਜ ਤੋਂ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਵੋਟਿੰਗ ਦਾ ਸਮਾਂ ਇੱਕ ਘੰਟੇ ਲਈ ਵਧਾ ਦਿੱਤਾ ਗਿਆ ਹੈ। ਅਜਿਹਾ ਕਰੋਨਾ ਕਾਰਨ ਕੀਤਾ ਗਿਆ ਹੈ। ਚੋਣਾਂ ਦੇ ਸਮੇਂ ਦਾ ਐਲਾਨ ਨੋਟੀਫਿਕੇਸ਼ਨ ਜਾਰੀ ਹੋਣ ਸਮੇਂ ਕੀਤਾ ਜਾਵੇਗਾ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ।
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਡਿਜੀਟਲ, ਵਰਚੁਅਲ, ਮੋਬਾਈਲ ਰਾਹੀਂ ਕੀਤਾ ਜਾਵੇ। ਸਰੀਰਕ ਪ੍ਰਚਾਰ ਦੇ ਰਵਾਇਤੀ ਸਾਧਨਾਂ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸ ਤੋਂ ਇਲਾਵਾ ਰਾਤ ਅੱਠ ਵਜੇ ਤੋਂ ਸਵੇਰੇ ਅੱਠ ਵਜੇ ਤੱਕ ਕੋਈ ਵੀ ਪ੍ਰਚਾਰ, ਜਨ ਸੰਪਰਕ ਸਿਆਸੀ ਪਾਰਟੀਆਂ ਨਹੀਂ ਕਰ ਸਕਣਗੀਆਂ। ਜਿੱਤ ਤੋਂ ਬਾਅਦ ਜਸ਼ਨ ਮਨਾਉਣ ਲਈ ਰੋਡ ਸ਼ੋਅ ਨਹੀਂ ਕੱਢਿਆ ਜਾਵੇਗਾ। ਜੇਤੂ ਉਮੀਦਵਾਰ ਦੋ ਵਿਅਕਤੀਆਂ ਨਾਲ ਸਰਟੀਫਿਕੇਟ ਲੈਣ ਲਈ ਜਾਣਗੇ। ਪਾਰਟੀਆਂ ਨੂੰ ਨਿਰਧਾਰਿਤ ਥਾਵਾਂ ‘ਤੇ ਹੀ ਮੀਟਿੰਗਾਂ ਕਰਨ ਦੀ ਇਜਾਜ਼ਤ ਹੋਵੇਗੀ। ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਇਹ ਵਾਅਦਾ ਕਰਨਾ ਹੋਵੇਗਾ ਕਿ ਉਹ ਕੋਵਿਡ ਗਾਈਡ ਲਾਈਨ ਦੀ ਸਖ਼ਤੀ ਨਾਲ ਪਾਲਣਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: