ਵਿਧਾਨ ਸਭਾ ਚੋਣਾਂ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਕਾਫੀ ਉਤਸ਼ਾਹਿਤ ਹਨ। ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਬਸਪਾ ਗਠਜੋੜ ਨਾਲ ਚੋਣਾਂ ਲੜੇਗਾ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ 14 ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ।
ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਇਹ ਰਾਜ ਵਿੱਚ ਅਰਾਜਕਤਾ, ਭੰਬਲਭੂਸੇ ਅਤੇ ਕੁਸ਼ਾਸਨ ਦੇ ਅੰਤ ਦਾ ਸੰਕੇਤ ਹੈ। ਪੰਜਾਬੀ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵਚਨਬੱਧ, ਮਜ਼ਬੂਤ, ਸਥਿਰ ਅਤੇ ‘ਵਿਕਾਸ-ਮੁਖੀ’ ਅਕਾਲੀ-ਬਸਪਾ ਸਰਕਾਰ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ।
ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਨਾਲ ਮੁੜ ਸੂਬੇ ਵਿੱਚ ਇੱਕ ਗੰਭੀਰ ਤੇ ਸੰਜੀਦਾ ਸਰਕਾਰ ਆਏਗੀ। ਹੁਣ ਵਾਲੇ ਸੱਤਾਧਾਰੀਆਂ ਨੇ ਸੱਤਾ ਨੂੰ ਸਰਕਸ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਇਸ ਸੱਤਾ ਦੇ ਖਤਮ ਹੋਣ ਨਾਲ ਲੋਕ ਸੁੱਖ ਦਾ ਸਾਹ ਲੈਣਗੇ। ਚੋਣਾਂ ਦੀ ਸਮਾਂਸੂਚੀ ਪੰਜਾਬ ਵਿੱਚ ਬਰਬਾਦ ਹੋਏ ਪਿਛਲੇ ਪੰਜ ਸਾਲਾਂ ਦੇ ਅੰਤ ਹੋਣ ਵੱਲ ਵੀ ਇਸ਼ਾਰਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਭਾਜਪਾ ਦੇ ਗਠਜੋੜ ਨਾਲ ਪੰਜਾਬ ਵਿੱਚ ਚੋਣਾਂ ਲੜਦੀ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਹ ਗਠਜੋੜ ਤੋੜ ਦਿੱਤਾ ਤੇ ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਹਿਲੀ ਵਾਰ ਅਕਾਲੀ-ਬਸਪਾ ਰਲ ਕੇ ਪੰਜਾਬ ਵਿੱਚ ਚੋਣਾਂ ਲੜਨਗੇ।