ਨਵੀਂ ਦਿੱਲੀ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਲਕੇ ਐਤਵਾਰ 9 ਜਨਵਰੀ ਨੂੰ ਗੁਰੂਘਰਾਂ ਵਿੱਚ ਮਨਾਇਆ ਜਾ ਰਿਹਾ ਹੈ। ਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸਿੱਖ ਸੰਗਤਾਂ ਲਈ ਵੀਕੈਂਡ ਕਰਫਿਊ ਵਿੱਚ ਛੋਟ ਦਿੱਤੀ ਹੈ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਦਿੱਲੀ ਵਿੱਚ ਸ਼ਨੀਵਾਰ ਨੂੰ ਕਰਫਿਊ ਦੌਰਾਨ ਸਿੱਖ ਸੰਗਤਾਂ ਤੇ ਸ਼ਰਧਾਲੂਆਂ ਛੋਟ ਦਿੰਦੇ ਹੋਏ ਉਨ੍ਹਾਂ ਨੂੰ ਗੁਰੂਘਰਾਂ ਵਿੱਚ ਜਾ ਕੇ ਅਰਦਾਸ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਰਧਾਲੂਆਂ ਨੂੰ ਗੁਰੂਘਰਾਂ ਵਿੱਚ ਜਾਣ ਦੌਰਾਨ ਕੋਵਿਡ -19 ਦੇ ਉਚਿਤ ਵਿਵਹਾਰ ਅਤੇ ਪ੍ਰੋਟੋਕੋਲ ਦੀ ਪਾਲਣਾ ਕਰਨੀ ਹੋਵੇਗੀ।
ਦੱਸਣਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬਿਹਾਰ ਦੇ ਪਟਨਾ ਸਾਹਿਬ ਵਿਖੇ ਹੋਇਆ ਸੀ। ਉਨ੍ਹਾਂ ਦੇ ਬਚਪਨ ਦਾ ਨਾਂ ਗੋਬਿੰਦ ਰਾਏ ਸੀ। ਉਹ ਸਿੱਖਾਂ 10ਵੇਂ ਗੁਰੂ ਹਨ। ਪਿਤਾ, ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ 9 ਸਾਲ ਦੀ ਉਮਰ ਵਿੱਚ ਉਹ ‘ਗੁਰੂ ਗੱਦੀ’ ‘ਤੇ ਬਿਰਾਜਮਾਨ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਕੌਮੀ ਰਾਜਧਾਨੀ ਦਿੱਲੀ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਵੀਕੈਂਡ ਕਰਫਿਊ (ਸ਼ਨੀਵਾਰ ਅਤੇ ਐਤਵਾਰ) ਲਗਾ ਦਿੱਤਾ ਗਿਆ ਹੈ। ਜ਼ਰੂਰੀ ਸੇਵਾਵਾਂ ਵਿੱਚ ਲੱਗੇ ਲੋਕਾਂ ਨੂੰ ਛੱਡ ਕੇ ਸਾਰੇ ਸਰਕਾਰੀ ਅਧਿਕਾਰੀ ਘਰ ਤੋਂ ਕੰਮ ਕਰਨਗੇ। ਪ੍ਰਾਈਵੇਟ ਦਫਤਰਾਂ ਦਾ 50 ਫੀਸਦੀ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦੇ ਹੋਏ ਸਰਕਾਰ ਨੇ ਭਲਕੇ ਕਰਫਿਊ ਵਿੱਚ ਛੋਟ ਦੇਣ ਦਾ ਫੈਸਲਾ ਲਿਆ ਹੈ।