ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਹੁਣ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਲੱਗ ਗਈਆਂ ਹਨ। ਅਜਿਹੇ ਵਿੱਚ ਬਹੁਤ- ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਆਉਣਗੇ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪਹਿਲੀ ਵਾਰ ਚੋਣਾਂ ਵਿੱਚ ਕਿਸਮਤ ਅਜ਼ਮਾਉਣ ਲਈ ਤਿਆਰ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚੇ ਦੀ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਟੁੱਟ ਗਈ ਹੈ। ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਦੂਜੀਆਂ ਸਿਆਸੀ ਪਾਰਟੀਆਂ ਦੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਟਿਕਟਾਂ ਵੇਚ ਕੇ ਅਪਰਾਧੀਆਂ ਨੂੰ ਮੈਦਾਨ ਵਿੱਚ ਉਤਾਰ ਰਹੀ ਹੈ।
ਇਸ ਤੋਂ ਅੱਗੇ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਜਲਦੀ ਹੀ ਪੰਜਾਬ ਦੀਆਂ 117 ਸੀਟਾਂ ਲਈ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੇ ਰਜਿਸਟ੍ਰੇਸ਼ਨ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਜਾਵੇਗੀ ਅਤੇ ਚੋਣ ਕਮਿਸ਼ਨ ਨੂੰ 117 ਸੀਟਾਂ ‘ਤੇ ਉਮੀਦਵਾਰਾਂ ਨੂੰ ਇੱਕੋ ਚੋਣ ਨਿਸ਼ਾਨ ਜਾਰੀ ਕਰਨ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਯੂਨਾਈਟਿਡ ਸੋਸ਼ਲ ਫਰੰਟ ਅਤੇ ਰਵਾਇਤੀ ਪਾਰਟੀਆਂ ਵਿਚਾਲੇ ਟੱਕਰ ਹੋਵੇਗੀ ਜਿਸ ਵਿੱਚ ਜਨਤਾ ਮੋਰਚੇ ਦਾ ਸਮਰਥਨ ਕਰੇਗੀ।
ਇਹ ਵੀ ਪੜ੍ਹੋ: PM ਮੋਦੀ ਦਾ ਵੱਡਾ ਐਲਾਨ, 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਆਗੂਆਂ ਅਤੇ ‘ਆਪ’ ਵਿਚਾਲੇ ਗਠਜੋੜ ਦੀ ਚਰਚਾ ਸੀ । ਜਿਸ ਨੂੰ ਲੈ ਕੇ ਬਲਬੀਰ ਰਾਜੇਵਾਲ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਨਾਲ ਗਠਜੋੜ ਹੁੰਦਾ ਹੈ ਤਾਂ ਉਮੀਦਵਾਰ ਬਦਲੇ ਜਾ ਸਕਦੇ ਹਨ। ਰਾਜੇਵਾਲ ਨੇ ਕਿਹਾ ਕਿ ‘ਆਪ’ ਵਾਲੇ ਕਹਿ ਰਹੇ ਹਨ ਕਿ ਤੁਸੀਂ ਸਾਡੇ ਨਾਲ ਆਓ, ਅਸੀਂ ਉਮੀਦਵਾਰ ਬਦਲਾਂਗੇ। ਹਾਲਾਂਕਿ ਇਸਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ । ਇਸ ਦਾ ਮੁੱਖ ਕਾਰਨ ਚੋਣ ਨਿਸ਼ਾਨ ਨੂੰ ਦੱਸਿਆ ਗਿਆ ।
ਵੀਡੀਓ ਲਈ ਕਲਿੱਕ ਕਰੋ -: