ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਪਾਬੰਦੀਆਂ ਲਗਾਈਆਂ ਰਹੀਆਂ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸੇ ਵਿਚਾਲੇ ਤਾਮਿਲਨਾਡੂ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਚੇੱਨਈ ਵਿੱਚ ਪੂਰਾ ਲੌਕਡਾਊਨ ਲਗਾ ਦਿੱਤਾ ਗਿਆ ਹੈ। ਜਿਸ ਕਾਰਨ ਐਤਵਾਰ ਨੂੰ ਵੀਕੈਂਡ ਲੌਕਡਾਊਨ ਇਸ ਸਾਲ ਦਾ ਪਹਿਲਾ ਲੌਕਡਾਊਨ ਰਹੇਗਾ ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤਾਮਿਲਨਾਡੂ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਐਤਵਾਰ ਨੂੰ ਕਈ ਪਾਬੰਦੀਆਂ ਦੇ ਨਾਲ ਪੂਰਨ ਤਾਲਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ । ਇਹ ਫੈਸਲਾ ਮੁੱਖ ਮੰਤਰੀ ਐਮ ਕੇ ਸਟਾਲਿਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਦੌਰਾਨ ਪੂਰੇ ਲਾਕਡਾਊਨ ਤਹਿਤ ਐਤਵਾਰ ਨੂੰ ਸਿਰਫ਼ ਮੈਡੀਕਲ, ਕਰਿਆਨੇ ਆਦਿ ਵਰਗੀਆਂ ਜ਼ਰੂਰੀ ਸੇਵਾਵਾਂ ਵਾਲਿਆਂ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ।
ਇਹ ਵੀ ਪੜ੍ਹੋ: PM ਮੋਦੀ ਦਾ ਵੱਡਾ ਐਲਾਨ, 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਇਸ ਤੋਂ ਇਲਾਵਾ ਸੂਬੇ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲਿਆਂ ‘ਤੇ ਵੀ ਜੁਰਮਾਨਾ ਲੱਗੇਗਾ । ਹਫਤਾਵਾਰੀ ਬੰਦ ਦੇ ਨਾਲ ਰਾਤ ਦਾ ਕਰਫਿਊ ਜਾਰੀ ਰਹੇਗਾ। ਇਸ ਦੌਰਾਨ ਰਾਤ ਦੇ ਕਰਫਿਊ ਦੇ ਨਿਯਮ ਵੀ ਲਾਗੂ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: