ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ।
ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕੀਤੀ ਹੈ। ਡਰੱਗਜ਼ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਇਹ ਵੱਡਾ ਝਟਕਾ ਲੱਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਹੈ। ਬਹਿਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ 27 ਦਸੰਬਰ ਨੂੰ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: