ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਕਿਹਾ ਸੀ ਕਿ ਮੈਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਪ੍ਰਿਯੰਕਾ ਗਾਂਧੀ ਨੂੰ ਰਿਪੋਰਟ ਦੇਣ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ CM ਚੰਨੀ ਉਤੇ ਹਮਲਾ ਬੋਲਿਆ ਸੀ। ਹੁਣ ਇਸ ਮਾਮਲੇ ‘ਤੇ ਪ੍ਰਿਯੰਕਾ ਗਾਂਧੀ ਨੇ ਸਫਾਈ ਦਿੱਤੀ ਹੈ।
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੇਰੇ ਕੋਲ ਸੰਵਿਧਾਨਕ ਪੋਸਟ ਨਹੀਂ ਹੈ ਪਰ ਮੈਨੂੰ PM ਮੋਦੀ ਦੀ ਚਿੰਤਾ ਹੋਈ। ਇਸ ਤੋਂ ਬਾਅਦ ਮੈਂ ਇਹ ਜਾਣਨ ਲਈ ਕਿ ਸਭ ਕੁਝ ਠੀਕ ਹੈ, ਮੈਂ ਮੁੱਖ ਮੰਤਰੀ ਚੰਨੀ ਨੂੰ ਫੋਨ ਕੀਤਾ ਤੇ ਕਿਹਾ ਕਿ ਇਸ ਮਾਮਲੇ ਉਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਗੌਰਤਲਬ ਹੈ ਕਿ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਵਜੇ ਹੁਸੈਨੀਵਾਲਾ ਬਾਰਡਰ ਵੱਲ ਜਾ ਰਹੇ ਸਨ। ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪੀ. ਐੱਮ. ਮੋਦੀ ਦਾ ਕਾਫਲਾ ਲਗਭਗ 15-20 ਮਿੰਟ ਤੱਕ ਸੜਕ ‘ਤੇ ਫਸਿਆ ਰਿਹਾ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬਿਨਾਂ ਪ੍ਰੋਗਰਾਮ ਵਿਚ ਸ਼ਾਮਲ ਹੋਏ ਵਾਪਸ ਦਿੱਲੀ ਪਰਤ ਆਏ।
ਹਾਲਾਂਕਿ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਰੱਖਿਆ ਵਿਚ ਕੁਤਾਹੀ ਤੋਂ ਸਾਫ ਇਨਕਾਰ ਕੀਤਾ ਹੈ। ਚੰਨੀ ਨੇ ਘਟਨਾ ਦੇ ਤੁਰੰਤ ਬਾਅਦ ਹੀ ਕਿਹਾ ਸੀ ਕਿ ਜੇਕਰ ਪੀ. ਐੱਮ ਮੋਦੀ ਦੀ ਸੁਰੱਖਿਆ ਵਿਚ ਕੋਈ ਕੁਤਾਹੀ ਹੋਈ ਹੈ ਤਾਂਇਸ ਦੀ ਜਾਂਚ ਕਰਾਂਗੇ ਪਰ ਮੈਂ ਇੰਨਾ ਕਹਿ ਸਕਦਾ ਹਾਂ ਕਿ ਉਨ੍ਹਾਂ ਨੂੰ ਕੋਈ ਖਤਰਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੀ. ਐੱਮ. ਦੀ ਇਸ ਜਾਨਲੇਵਾ ਨੌਟੰਕੀ ਦਾ ਉਦੇਸ਼ ਪੰਜਾਬ ਦੀ ਲੋਕਤੰਤ੍ਰਿਕ ਸਰਕਾਰ ਨੂੰ ਡੇਗਣਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਸੁਰੱਖਿਆ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਅੱਜ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਕਿਹਾ ਕਿ ਜਲਦੀ ਹੀ ਇਸ ਮਾਮਲੇ ‘ਚ ਹੁਕਮ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਅਤੇ ਪੰਜਾਬ ਦੋਵਾਂ ਨੂੰ ਆਪੋ-ਆਪਣੇ ਪੈਨਲਾਂ ਵੱਲੋਂ ਜਾਂਚ ’ਤੇ ਰੋਕ ਲਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ।