ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਚੋਣ ਕਮਿਸ਼ਨ ਨੇ ਹਾਕੀ ਤੇ ਗੇਂਦ ਦਾ ਚੋਣ ਨਿਸ਼ਾਨ ਦਿੱਤਾ ਹੈ। ਪਾਰਟੀ ਨੇ ਟਵੀਟ ਵਿਚ ਕਿਹਾ ਕਿ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਨੂੰ ਪਾਰਟੀ ਦਾ ਚੋਣ ਨਿਸ਼ਾਨ ਹਾਕੀ ਤੇ ਗੇਂਦ ਮਿਲ ਗਿਆ ਹੈ। ਪਾਰਟੀ ਨੇ ਕਿਹਾ ਕਿ ਹੁਣ ਸਿਰਫ ਗੋਲ ਕਰਨਾ ਬਾਕੀ ਹੈ।’ ਹਾਕੀ ਭਾਰਤ ਦਾ ਰਾਸ਼ਟਰੀ ਖੇਡ ਹੈ ਤੇ ਪੰਜਾਬ ਵਿਚ ਕਾਫੀ ਲੋਕਪ੍ਰਿਯ ਹੈ। ਸੂਬੇ ਦੇ ਪੇਂਡੂ ਇਲਾਕਿਆਂ ਵਿਚ ਇਸ ਨੂੰ ਸਭ ਤੋਂ ਜ਼ਿਆਦਾ ਖੇਡਿਆ ਜਾਂਦਾ ਹੈ।
ਗੌਰਤਲਬ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕੈਪਟਨ ਦੀਆਂ ਦੂਰੀਆਂ ਵਧ ਗਈਆਂ ਸਨ ਤੇ ਦੋਵਾਂ ਵਿਚ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਆਪਣੀ ਖੁਦ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਈ।
ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ ਤੇ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਤਾਕਤ ਦਿਖਾਉਣ ਲਈ ਤਿਆਰ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਵੇਂ ਚੋਣ ਨਿਸ਼ਾਨ ਨਾਲ ਵਿਰੋਧੀਆਂ ਨੂੰ ਚਕਮਾ ਦੇਣ ਦੀ ਉਮੀਦ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਹਾਲਾਂਕਿ ਪੰਜਾਬ ਲੋਕ ਕਾਂਗਰਸ ਨੇ ਆਪਣੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਚੋਣ ਕਮਿਸ਼ਨ ਨੇ ਦੱਸਿਆ ਹੈ ਕਿ ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਤੇ ਇੱਕ ਹੀ ਫੇਜ਼ ਵਿਚ ਵੋਟਿੰਗ ਕੀਤੀ ਜਾਵੇਗੀ। 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।