ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦਾ ਲਗਾਤਾਰ ਵਧਣਾ ਜਾਰੀ ਹੈ ਤੇ ਇਸ ਦੀ ਲਪੇਟ ਵਿਚ ਕਈ ਰਾਜਨੇਤਾ ਵੀ ਆ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਡਾਕਟਰਾਂ ਦੀ ਸਲਾਹ ਉਤੇ ਉਹ ਹੋਮ ਆਈਸੋਲੇਸ਼ਨ ਵਿਚ ਹਨ।
ਜਾਣਕਾਰੀ ਮੁਤਾਬਕ ਸਵੇਰੇ ਜਦੋਂ CM ਨਿਤਿਸ਼ ਕੁਮਾਰ ਦਾ ਐਂਟੀਜਨ ਟੈਸਟ ਕੀਤਾ ਗਿਆ ਸੀ ਤਾਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਹਾਲਾਂਕਿ ਲੱਛਣ ਦਿਖਣ ਤੋਂ ਬਾਅਦ ਜਦੋਂ ਉਨ੍ਹਾਂ ਦਾ RTPCR ਟੈਸਟ ਕੀਤਾ ਗਿਆ ਤਾਂ ਜਾਂਚ ਰਿਪੋਰਟ ਵਿਚ ਉਹ ਪਾਜ਼ੀਟਿਵ ਪਾਏ ਗਏ ਹਨ।
ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਹਨ। ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਭਾਜਪਾ ਦੇ 70 ਸਾਲਾ ਸੀਨੀਅਰ ਨੇਤਾ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਅੱਜ ਕੋਰੋਨਾ ਪਾਜ਼ੀਟਿਵ ਨਿਕਲਿਆ ਹਾਂ। ਮੈਂ ਹੋਮ ਕੁਆਰੰਟੀਨ ਵਿੱਚ ਹਾਂ। ਜਿਹੜੇ ਲੋਕ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਰੱਖਣਾ ਚਾਹੀਦਾ ਹੈ ਅਤੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ਨੇੜੇ ਹੋਇਆ ਧਮਾਕਾ, 9 ਬੱਚਿਆਂ ਦੀ ਦਰਦਨਾਕ ਮੌਤ
ਗੌਰਤਲਬ ਹੈ ਕਿ ਭਾਰਤ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨਾਲ ਖੌਫ ਦਾ ਮਾਹੌਲ ਹੈ। ਰੋਜ਼ਾਨਾ ਸੰਕਰਮਣ ਦੇ ਰਿਕਾਰਡ ਤੋੜ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ 146 ਲੋਕਾਂ ਦੀ ਮੌਤ ਹੋਈ। ਇਸ ਦੌਰਾਨ 46,569 ਲੋਕ ਰਿਕਵਰ ਹੋਏ ਹਨ। ਦੇਸ਼ ਵਿਚ ਕੋਰੋਨਾ ਦੇ ਕੁੱਲ ਸਰਗਰਮ ਮਾਮਲੇ ਵੱਧ ਕੇ, 3,57,07,727 ਹੋ ਗਏ ਹਨ। ਕੋਰੋਨਾ ਦੇ ਸੰਕਰਮਣ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ 3,45,00,172 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4,83,936 ਪਹੁੰਚ ਗਈ ਹੈ।