ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਰ ਰੋਜ਼ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਵਿੱਚ ਰੋਜ਼ਾਨਾ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਦੀ ਲਾਗ ਨੂੰ ਕਾਬੂ ਕਰਨ ਲਈ ਦਿੱਲੀ ਵਿੱਚ ਨਾਈਟ ਕਰਫਿਊ ਅਤੇ ਵੀਕੈਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਸੋਮਵਾਰ ਨੂੰ ਡੀਡੀਐਮਏ ਦੀ ਮੀਟਿੰਗ ਵਿੱਚ ਦਿੱਲੀ ਵਿੱਚ ਪਾਬੰਦੀਆਂ ਨੂੰ ਹੋਰ ਸਖ਼ਤ ਕਰਨ ਦਾ ਫੈਸਲਾ ਲਿਆ ਗਿਆ। ਦਿੱਲੀ ਦੇ ਸਾਰੇ ਨਿੱਜੀ ਦਫਤਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਇਹ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਮੁਤਾਬਕ ਜਿਨ੍ਹਾਂ ਨੂੰ ਛੋਟ ਹੈ ਉਹੀ ਨਿੱਜੀ ਦਫਤਰ ਖੁੱਲ੍ਹ ਸਕਣਗੇ, ਯਾਨੀ ਦਿੱਲੀ ਦੇ ਹੋਰ ਸਾਰੇ ਨਿੱਜੀ ਦਫਤਰਾਂ ਦੇ ਕਰਮਚਾਰੀ ਘਰ ਤੋਂ ਕੰਮ (ਵਰਕ ਫਰਾਮ ਹੋਮ) ਕਰਨਗੇ। ਇਸ ਸਮੇਂ ਨਿੱਜੀ ਦਫਤਰ 50 ਫੀਸਦੀ ਸਮਰੱਥਾ ਨਾਲ ਚੱਲ ਰਹੇ ਸਨ, 50 ਫੀਸਦੀ ਕਰਮਚਾਰੀ ਘਰੋਂ ਕੰਮ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਹੁਣ ਛੋਟ ਪ੍ਰਾਪਤ ਸ਼੍ਰੇਣੀ ਦੇ ਨਿੱਜੀ ਦਫਤਰਾਂ ਨੂੰ ਛੱਡ ਕੇ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਾਰੇ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਦੇ ਨਾਲ ਹੀ ਦਿੱਲੀ ਦੇ ਸਾਰੇ ਰੈਸਟੋਰੈਂਟ ਅਤੇ ਬਾਰ ਵੀ ਬੰਦ ਕਰ ਦਿੱਤੇ ਗਏ ਹਨ। ਸਿਰਫ ਰੈਸਟੋਰੈਂਟਸ ਤੋਂ ਫੂਡ ਆਈਟਮ ਦੀ ਹੋਮ ਡਿਲਵਰੀ ਅਤੇ ਟੇਕਅਵੇ ਦੀ ਸਹੂਲਤ ਰਹੇਗੀ।
ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 19166 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 14076 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਦਕਿ 17 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਦਿੱਲੀ ਵਿੱਚ ਹੁਣ ਤੱਕ 15,68,896 ਲੋਕ ਕੋਰੋਨਾ ਦੀ ਲਪੇਟ ਵਿੱਚ ਪੌਜ਼ੀਟਿਵ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 14,77,913 ਮਰੀਜ਼ ਠੀਕ ਹੋ ਚੁੱਕੇ ਹਨ, ਜਦਕਿ 25177 ਮਰੀਜ਼ਾਂ ਨੇ ਕੋਰੋਨਾ ਕਾਰਨ ਮੌਤ ਹੋ ਗਈ ਹੈ। ਦਿੱਲੀ ‘ਚ ਕੋਰੋਨਾ ਨਾਲ ਮੌਤ ਦਰ ਘੱਟ ਕੇ 1.60 ਫੀਸਦੀ ਰਹੀ।