ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੁਣ ਸੋਸ਼ਲ ਮੀਡੀਆ ਕੰਟੇਂਟ ਫਰਜ਼ੀ ਕੈਬਨਿਟ ਮੀਟਿੰਗ ਨਾਲ ਸਬੰਧਤ ਭੜਕਾਊ ਸਮੱਗਰੀ ਪ੍ਰਕਾਸ਼ਿਤ ਕਰਨ ਦਾ ਦੋਸ਼ ਨੂੰ ਲੈ ਕੇ ਕਾਫੀ ਚੌਕਸ ਹੋਗਈ ਹੈ। ਆਈਟੀ ਮੰਤਰਾਲੇ ਨੇ ਅਜਿਹੇ ਸੋਸ਼ਲ ਮੀਡੀਆ ਪਲੇਟਫਾਰਮ 73 ਟਵਿੱਟਰ ਅਤੇ 4 ਯੂਟਿਊਬ ਦੇ ਕੁਝ ਚੈਨਲਾਂ ਅਤੇ ਹੈਂਡਲਸ ਨੂੰ ਬਲਾਕ ਕਰ ਦਿੱਤਾ ਹੈ।
ਮੰਤਰੀ ਰਾਜੀਵ ਚੰਦਰਸ਼ੇਖਰ ਦੀ ਸ਼ਿਕਾਇਤ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਪਿਛਲੇ ਸਾਲ ਦਸੰਬਰ ‘ਚ ਵੀ ਸਰਕਾਰ ਨੇ ਵੱਡੀ ਗਿਣਤੀ ‘ਚ ਯੂ-ਟਿਊਬ ਚੈਨਲਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਸੀ।
ਰਿਪੋਰਟਾਂ ਮੁਤਾਬਕ ਮੰਤਰਾਲੇ ਨੇ 73 ਟਵਿੱਟਰ ਹੈਂਡਲ, ਚਾਰ ਯੂਟਿਊਬ ਚੈਨਲ ਅਤੇ ਇੰਸਟਾਗ੍ਰਾਮ ‘ਤੇ ਇਕ ਗੇਮ ਦੇ ਖਿਲਾਫ ਕਾਰਵਾਈ ਕੀਤੀ ਹੈ। ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਹੈਂਡਲ ਪਾਕਿਸਤਾਨ ਨਾਲ ਜੁੜੇ ਹੋਏ ਹਨ। ਨਾਲ ਹੀ ਮੰਤਰੀ ਚੰਦਰਸ਼ੇਖਰ ਵੱਲੋਂ ਵੀ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਹਨ ਕਿ ਇਨ੍ਹਾਂ ਨੇ ਫਰਜ਼ੀ ਕੈਬਨਿਟ ਮੀਟਿੰਗ ਨਾਲ ਸਬੰਧਤ ਭੜਕਾਊ ਸਮੱਗਰੀ ਵੀ ਪ੍ਰਕਾਸ਼ਿਤ ਕੀਤੀ।
ਭੜਕਾਊ ਵੀਡੀਓ ਬਾਰੇ ਜਾਣਕਾਰੀ ਸਭ ਤੋਂ ਪਹਿਲਾਂ ਚੰਦਰਸ਼ੇਖਰ ਦੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਸੀ, ਜਿਥੇ ਪੀਐੱਮ ਨੂੰ ਦਿਖਾਉਂਦੇ ਇੱਕ ਬਹੁਤ ਹਿੰਸਕ ਵੀਡੀਓ ਖਿਲਾਫ ਕਾਰਵਾਈ’ ਕਰਨ ਦੀ ਬੇਨਤੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਚੰਦਰਸ਼ੇਖਰ ਨੇ ਕਿਹਾ ਕਿ ‘ਫਰਜ਼ੀ ਅਤੇ ਹਿੰਸਕ’ ਵੀਡੀਓ ਦਸੰਬਰ 2020 ਤੋਂ ਪਬਲਿਕ ਡੋਮੇਨ ਵਿੱਚ ਹਨ। ਯੂਜ਼ਰ ਦੀ ਬੇਨਤੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਇਸ ‘ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬਾਅਦ ‘ਚ ਕਿਹਾ ਕਿ ਸੁਰੱਖਿਅਤ ਅਤੇ ਭਰੋਸੇਮੰਦ ਇੰਟਰਨੈੱਟ ‘ਤੇ ਟਾਸਕ ਫੋਰਸ ਨੇ ਇਸ ਮਾਮਲੇ ‘ਤੇ ਕੰਮ ਕਰ ਲਿਆ ਹੈ।
ਚੰਦਰਸ਼ੇਖਰ ਨੇ ਜਾਣਕਾਰੀ ਦਿੱਤੀ, “ਟਵਿੱਟਰ, ਯੂਟਿਊਬ, ਫੇਸਬੁੱਕ, ਇੰਸਟਾਗ੍ਰਾਮ ‘ਤੇ ਨਕਲੀ / ਭੜਕਾਊ ਸਮੱਗਰੀ ਨੂੰ ਸਾਂਝਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹੈਂਡਲਸ ਨੂੰ ਬਲਾਕ ਕਰ ਦਿੱਤਾ ਗਿਆ ਹੈ ਤੇ ਕਾਨੂੰਨ ਮੁਤਾਬਕ ਕਾਰਵਾਈ ਲਈ ਅਕਾਊਂਟਸ ਦੇ ਮਾਲਕਾਂ ਦੀ ਪਛਾਣ ਕਰ ਲਈ ਗਈ ਹੈ।
ਦੱਸਣਯੋਗ ਹੈ ਕਿ 21 ਦਸੰਬਰ, 2021 ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਵਿਰੋਧੀ ਫਰਜ਼ੀ ਖਬਰਾਂ ਪ੍ਰਕਾਸ਼ਿਤ ਕਰਨ ਵਾਲੇ 20 ਯੂਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਸਨ।