ਕੋਵਿਡ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਡਾਕਟਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ 120 ਦੇ ਕਰੀਬ ਡਾਕਟਰਾਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਆਈਐਮਏ, ਏਮਜ਼ ਤੋਂ ਇਲਾਵਾ ਪ੍ਰਾਈਵੇਟ ਡਾਕਟਰ ਵੀ ਸ਼ਾਮਿਲ ਹੋਏ।
ਇਸ ਬੈਠਕ ‘ਚ ਕੋਰੋਨਾ ਨੂੰ ਲੈ ਕੇ ਦੇਸ਼ ਭਰ ‘ਚ ਜ਼ਿਲਾ ਪੱਧਰ ‘ਤੇ ਕਮੇਟੀ ਬਣਾਉਣ ਦੀ ਯੋਜਨਾ ‘ਤੇ ਕੰਮ ਕਰਨ ਦੀ ਗੱਲ ਕਹੀ ਗਈ। ਇਸ ਕਮੇਟੀ ਵਿੱਚ ਡਾਕਟਰ, ਪੁਲਿਸ ਅਧਿਕਾਰੀ, ਰਾਜ ਅਧਿਕਾਰੀ, ਸੀਐਮਓ ਸ਼ਾਮਿਲ ਹੋਣਗੇ। ਸੰਯੁਕਤ ਸਕੱਤਰ ਲਵ ਅਗਰਵਾਲ ਨੇ ਇਸ ਵਿਸ਼ੇ ‘ਤੇ ਜਾਣਕਾਰੀ ਦਿੱਤੀ। ਇਸ ਮੀਟਿੰਗ ਦਾ ਮਕਸਦ ਡਾਕਟਰਾਂ ਰਾਹੀਂ ਆਮ ਨਾਗਰਿਕਾਂ ਨੂੰ ਮਦਦ ਮੁਹੱਈਆ ਕਰਵਾਉਣਾ ਸੀ। ਤਾਂ ਜੋ ਲੋਕਾਂ ਨੂੰ ਕਰੋਨਾ ਬਾਰੇ ਸਹੀ ਜਾਣਕਾਰੀ ਮਿਲ ਸਕੇ ਅਤੇ ਲੋਕ ਇਨਫੈਕਸ਼ਨ ਕਾਰਨ ਘਬਰਾਉਣ ਨਾ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਦੇਸ਼ ਭਰ ਦੇ ਡਾਕਟਰਾਂ ਦੇ ਤੇਜ਼ੀ ਨਾਲ ਸੰਕਰਮਿਤ ਹੋਣ ਦੀ ਸਥਿਤੀ ‘ਤੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ : ਕਰਨਾਟਕ : ਲੋਨ ਨਾ ਮਿਲਣ ਕਾਰਨ ਗੁੱਸੇ ‘ਚ ਵਿਅਕਤੀ ਨੇ ਬੈਂਕ ਨੂੰ ਹੀ ਲਗਾ ਦਿੱਤੀ ਅੱਗ
ਇਸ ਦੇ ਨਾਲ ਹੀ ਸਰਕਾਰ ਨੇ ਡਾਕਟਰਾਂ ਨੂੰ ਸਿੱਧੀ ਜਾਣਕਾਰੀ ਦੇਣ ਲਈ ਇੱਕ ਵਟਸਐਪ ਗਰੁੱਪ ਬਣਾਇਆ ਹੈ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਇਸ ਗਰੁੱਪ ਵਿੱਚ ਸਰਕਾਰ ਕੀ ਕਰ ਰਹੀ ਹੈ। ਇਸ ਮੀਟਿੰਗ ਵਿੱਚ ਡਾਕਟਰਾਂ ਨੇ ਦੇਸ਼ ਵਿੱਚ ਕੋਵਿਡ ਦੀ ਸਥਿਤੀ ਅਤੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਦੂਜੇ ਪਾਸੇ, ਕੱਲ੍ਹ ਸਿਹਤ ਮੰਤਰੀ ਨੇ 6 ਰਾਜਾਂ ਮਹਾਰਾਸ਼ਟਰ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਗੋਆ ਅਤੇ ਦਾਦਰਾ ਨਗਰ ਹਵੇਲੀ ਦੇ ਸਿਹਤ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਉਨ੍ਹਾਂ ਦੇ ਰਾਜਾਂ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: