ਕਰਨਾਟਕ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਕਰਜ਼ਾ ਨਾ ਮਿਲਣ ਕਾਰਨ ਬੈਂਕ ਨੂੰ ਅੱਗ ਲਗਾ ਦਿੱਤੀ। ਪੁਲਿਸ ਦੇ ਅਨੁਸਾਰ, ਲੋਨ ਦੀ ਅਰਜ਼ੀ ਰੱਦ ਹੋਣ ਤੋਂ ਪਰੇਸ਼ਾਨ ਇੱਕ ਵਿਅਕਤੀ ਨੇ ਐਤਵਾਰ ਨੂੰ ਹਾਵੇਰੀ ਜ਼ਿਲ੍ਹੇ ਵਿੱਚ ਇੱਕ ਬੈਂਕ ਦੀ ਇਮਾਰਤ ਨੂੰ ਅੱਗ ਲਗਾ ਦਿੱਤੀ।
ਮੁਲਜ਼ਮ ਖ਼ਿਲਾਫ਼ ਕਾਗਨੇਲੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਅਕਤੀ ਨੇ ਕਈ ਵਾਰ ਬੈਂਕ ਤੋਂ ਲੋਨ ਲੈਣ ਲਈ ਅਪਲਾਈ ਕੀਤਾ ਸੀ ਪਰ ਹਰ ਵਾਰ ਉਸ ਦੀ ਅਰਜ਼ੀ ਰੱਦ ਹੋ ਜਾਂਦੀ ਸੀ। ਕਰਜ਼ੇ ਦੀ ਅਰਜ਼ੀ ਕਈ ਵਾਰ ਰੱਦ ਹੋਣ ਤੋਂ ਬਾਅਦ ਉਹ ਬਹੁਤ ਨਾਰਾਜ਼ ਸੀ। ਐਤਵਾਰ ਨੂੰ ਕਰਜ਼ਾ ਨਾ ਮਿਲਣ ਤੋਂ ਪ੍ਰੇਸ਼ਾਨ ਵਿਅਕਤੀ ਨੇ ਬੈਂਕ ਨੂੰ ਹੀ ਅੱਗ ਲਗਾ ਲਈ।
ਮੀਡੀਆ ਰਿਪੋਰਟਾਂ ਮੁਤਾਬਿਕ ਬੈਂਕ ਨੂੰ ਅੱਗ ਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਦੁਆਰਾ ਦੱਸਿਆ ਗਿਆ ਹੈ ਕਿ ਕਾਗਨੇਲੀ ਪੁਲਿਸ ਨੇ ਦੋਸ਼ੀ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 436, 477 ਅਤੇ 435 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਲੋਨ ਦੀ ਲੋੜ ਸੀ ਅਤੇ ਇਸ ਲਈ ਉਹ ਕਈ ਵਾਰ ਬੈਂਕ ਜਾ ਚੁੱਕਾ ਸੀ। ਜਦਕਿ ਦਸਤਾਵੇਜ਼ਾਂ ਦੀ ਪੜਤਾਲ ਤੋਂ ਬਾਅਦ ਬੈਂਕ ਨੇ ਦੋਸ਼ੀ ਵਿਅਕਤੀ ਨੂੰ ਬੈਂਕ ਕਰਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਐਤਵਾਰ ਨੂੰ ਬੈਂਕ ਪਹੁੰਚ ਕੇ ਉਸ ਨੇ ਬੈਂਕ ਨੂੰ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ : ਰੇਲਵੇ ਟ੍ਰੈਕ ‘ਤੇ ਕ੍ਰੈਸ਼ ਹੋਇਆ ਜਹਾਜ਼, ਉੱਤੋਂ ਆਈ ਟਰੇਨ ‘ਤੇ ਫਿਰ… ਦੇਖੋ ਹੈਰਾਨ ਕਰਨ ਵਾਲੀ ਵੀਡੀਓ
ਦਰਅਸਲ ਬੈਂਕਾਂ ਦੁਆਰਾ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਕੁੱਝ ਹੋਰ ਮਾਪਦੰਡਾਂ ਦੀ ਸਹੀ ਤਸਦੀਕ ਕਰਨ ਤੋਂ ਬਾਅਦ ਹੀ ਬੈਂਕ ਲੋਨ ਸਵੀਕਾਰ ਕੀਤੇ ਜਾਂਦੇ ਹਨ ਅਤੇ ਉਸ ਵਿਅਕਤੀ ਦੀ ਅਰਜ਼ੀ ਵਿੱਚ ਕੁੱਝ ਕਮੀਆਂ ਸਨ, ਜਿਸ ਕਾਰਨ ਉਸ ਦੀ ਲੋਨ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਕਾਗਨੇਲੀ ਥਾਣੇ ‘ਚ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਹੁਣ ਇਸ ਮਾਮਲੇ ‘ਚ ਦੋਸ਼ੀ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕੰਪਿਊਟਰ, ਪੱਖੇ, ਲਾਈਟਾਂ, ਪਾਸਬੁੱਕ ਪ੍ਰਿੰਟਰ, ਕੈਸ਼ ਕਾਊਂਟਿੰਗ ਮਸ਼ੀਨ, ਦਸਤਾਵੇਜ਼, ਸੀਸੀਟੀਵੀ ਅਤੇ ਕੈਸ਼ ਕਾਊਂਟਰ ਸਮੇਤ 12 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜੋ ਕਿ ਸਾਰੇ ਸੜ ਕੇ ਸੁਆਹ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: