ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਦਿੱਲੀ ਵਿੱਚ ਵੀ ਕੋਰੋਨਾ ਸੰਕਰਮਣ ਦੇ ਮਾਮਲਿਆਂ ਕਾਰਨ ਸਥਿਤੀ ਬਹੁਤ ਖਰਾਬ ਹੈ। ਇਸ ਵਿਚਕਾਰ ਹੁਣ ਬੀਜੇਪੀ ਦਫਤਰ ‘ਚ ਵੀ ਕੋਰੋਨਾ ਬੰਬ ਫਟਿਆ ਹੈ।
ਚੋਣਾਂ ਦੇ ਸੀਜ਼ਨ ਦੇ ਵਿਚਕਾਰ, ਬੀਜੇਪੀ ਦਫਤਰ ਵਿੱਚ ਇੱਕੋ ਸਮੇਂ 30 ਤੋਂ ਵੱਧ ਲੋਕ ਕੋਰੋਨਾ ਪੌਜੇਟਿਵ ਪਾਏ ਗਏ ਹਨ। ਜਾਣਕਾਰੀ ਮੁਤਾਬਿਕ ਭਾਜਪਾ ਦੇ ਕੇਂਦਰੀ ਦਫਤਰ ‘ਚ ਕੋਵਿਡ-19 ਦੀ ਜਾਂਚ ‘ਚ ਪਾਰਟੀ ਬੁਲਾਰੇ ਸਮੇਤ 30 ਤੋਂ ਵੱਧ ਲੋਕ ਕੋਰੋਨਾ ਪੌਜੇਟਿਵ ਪਾਏ ਗਏ ਹਨ। ਭਾਜਪਾ ਦਫ਼ਤਰ ਵਿੱਚ ਪਾਰਟੀ ਬੁਲਾਰੇ ਤੋਂ ਇਲਾਵਾ ਦਫ਼ਤਰ ਵਿੱਚ ਕੰਮ ਕਰ ਰਹੇ ਕਈ ਕੰਟੀਨ ਮੁਲਾਜ਼ਮ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ।
ਚੋਣ ਸੀਜ਼ਨ ਵਿੱਚ ਮੀਟਿੰਗਾਂ ਦੇ ਦੌਰ ਦੀ ਸ਼ੁਰੂਆਤ ਦੇ ਵਿਚਕਾਰ, ਪਾਰਟੀ ਵੱਲੋਂ ਮੰਗਲਵਾਰ ਨੂੰ ਸਾਰੇ ਅਹੁਦੇਦਾਰਾਂ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਜਾਂਚ ਰਿਪੋਰਟ ਵਿੱਚ ਭਾਜਪਾ ਦਫ਼ਤਰ ਦੇ 30 ਤੋਂ ਵੱਧ ਲੋਕ ਕੋਵਿਡ-19 ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ। ਇਸ ਤੋਂ ਇਲਾਵਾ ਭਾਜਪਾ ਦੇ ਕਈ ਦਿੱਗਜ ਨੇਤਾ ਅਤੇ ਕੇਂਦਰੀ ਮੰਤਰੀ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਬੀਤੇ ਦਿਨੀ ਕੋਰੋਨਾ ਪੌਜੇਟਿਵ ਪਾਏ ਗਏ ਹਨ।
ਦੱਸ ਦੇਈਏ ਕਿ ਦਿੱਲੀ ਵਿੱਚ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਦਿੱਲੀ ‘ਚ ਪਿਛਲੇ 24 ਘੰਟਿਆਂ ‘ਚ 21,259 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇੱਕ ਦਿਨ ਵਿੱਚ 23 ਮਰੀਜ਼ਾਂ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: