ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦਾ ਫਾਇਦਾ ਚੁੱਕਣ ਤੋਂ ਵੀ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਲਗਾਤਾਰ ਭਾਰਤ ਦੀ ਸਰਹੱਦ ‘ਤੇ ਭੇਜੀਆਂ ਜਾ ਰਹੀਆਂ ਹਨ ਪਰ ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ਦੀ ਇਸ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਭਾਰਤ-ਪਾਕਿ ਸਰਹੱਦ ਫਿਰੋਜ਼ਪੁਰ ‘ਤੇ ਬੀ.ਐਸ.ਐਫ ਵੱਲੋਂ 6 ਪੈਕੇਟ ਹੈਰੋਇਨ, ਇੱਕ ਪਿਸਤੌਲ, ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੀ ਗਈ ਹੈਰੋਇਨ ਦਾ ਭਾਰ ਕਰੀਬ 6 ਕਿਲੋ 360 ਗ੍ਰਾਮ ਹੈ ਅਤੇ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 31 ਕਰੋੜ 80 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਬੀਐਸਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਸੀ, ਜਿਸ ਨੂੰ ਫੜ ਕੇ ਬੀਐਸਐਫ ਨੇ ਇੱਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਬੀਓਪੀ ਨਿਊ ਮੁਹੰਮਦੀ ਵਾਲਾ ਤੋਂ ਹੈਰੋਇਨ ਫੜੀ ਗਈ ਹੈ।