ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕਾਂਗਰਸ ਨੇ 14 ਫਰਵਰੀ ਨੂੰ ਇਕ ਪੜਾਅ ਦੀ ਵੋਟਿੰਗ ਲਈ ਆਪਣੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਸੂਤਰਾਂ ਅਨੁਸਾਰ ਅੱਜ (13 ਜਨਵਰੀ) ਭਾਵ ਲੋਹੜੀ ਦੇ ਸ਼ੁਭ ਦਿਹਾੜੇ ‘ਤੇ ਕਾਂਗਰਸ ਦੇਰ ਸ਼ਾਮ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਪਹਿਲੀ ਸੂਚੀ ‘ਚ ਕਰੀਬ 80 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਸੰਭਵ ਹੈ।
ਕਾਂਗਰਸ ਪਾਰਟੀ ਨਾਲ ਜੁੜੇ ਸੂਤਰਾਂ ਅਨੁਸਾਰ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜ ਸਭਾ ਦੇ ਕੁਝ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ ਅਤੇ ਉਨ੍ਹਾਂ ਨੂੰ ਚੋਣ ਲੜਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: