ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਏ ਉਲੰਘਣਾ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਜਾਂਚ ਕਮੇਟੀ ਦੇ ਗਠਨ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਰਵੰਤ ਸਿੰਘ ਪੰਨੂ ਨੇ ਇੱਕ ਭੜਕਾਊ ਵੀਡੀਓ ਜਾਰੀ ਕੀਤੀ ਹੈ। ਪੰਨੂ ਨੇ ਇਸ ਮੁੱਦੇ ਨੂੰ ਪੰਜਾਬ ਬਨਾਮ ਭਾਰਤ ਬਣਾਉਣ ਦੀ ਸਾਜ਼ਿਸ਼ ਰਚੀ ਹੈ।
ਅੱਤਵਾਦੀ ਪੰਨੂ ਆਪਣੀ ਭੜਕਾਊ ਵੀਡੀਓ ਵਿੱਚ ਜਾਂਚ ਕਮੇਟੀ ਦੀ ਅਗਵਾਈ ਕਰ ਰਹੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਨੂੰ ਕੱਟੜਪੰਥੀ ਦੱਸ ਰਿਹਾ ਹੈ। ਵੀਡੀਓ ਰਾਹੀਂ ਪੰਨੂ ਇਸ ਮਾਮਲੇ ਨੂੰ ਖਾਲਿਸਤਾਨੀ ਸਿੱਖ ਬਨਾਮ ਹਿੰਦੂ ਅਤੇ ਪੰਜਾਬ ਬਨਾਮ ਭਾਰਤ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਪੰਨੂ ਲੋਕਾਂ ਨੂੰ ਇੰਦੂ ਮਲਹੋਤਰਾ ਦੇ ਬਾਈਕਾਟ ਲਈ ਨਾਅਰੇ ਲਗਾਉਣ ਦੀ ਅਪੀਲ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਸੁਰੱਖਿਆ ਵਿੱਚ ਕੁਤਾਹੀ ਮਾਮਲੇ ‘ਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀ ਵੱਖ-ਵੱਖ ਜਾਂਚ ‘ਤੇ ਰੋਕ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਦਾ ਗਠਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂ ਵਿਦੇਸ਼ ਵਿੱਚ ਬੈਠ ਕੇ ਹਰ ਰੋਜ਼ ਵੀਡੀਓ ਰਾਹੀਂ ਧਮਕੀਆਂ ਦਿੰਦਾ ਰਹਿੰਦਾ ਹੈ। ਕਈ ਏਜੰਸੀਆਂ ਪੰਨੂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਲ ਦੀ ਆਡੀਓ ਰਿਕਾਰਡਿੰਗ ਤੋਂ ਖੁਲਾਸਾ ਹੋਇਆ ਹੈ ਕਿ ਫੋਨ ਕਰਨ ਵਾਲੇ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੂੰ ਪੰਜਾਬ ਦੇ ਕਿਸਾਨਾਂ ਅਤੇ ਸਿੱਖਾਂ ਵਿਰੁੱਧ ਦਰਜ ਕੇਸਾਂ ਵਿੱਚ ਪੀਐਮ ਮੋਦੀ ਦੀ ਮਦਦ ਨਹੀਂ ਕਰਨੀ ਚਾਹੀਦੀ। ਉਸ ਨੇ ਕਿਹਾ ਸੀ ਕਿ ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੰਗਿਆਂ ਅਤੇ ਕਤਲੇਆਮ ਵਿੱਚ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ ਹੈ।