ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮੇਲਾ ਮਾਘੀ ਮੌਕੇ ਭਲਕੇ ਸ਼ੁੱਕਰਵਾਰ 14 ਜਨਵਰੀ ਨੂੰ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮੁੱਕ ਸਕੱਤਰ ਅਨਿਰੁੱਧ ਤਿਵਾਰੀ ਵੱਲੋਂ ਛੁੱਟੀ ਲਈ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਇਹ ਛੁੱਟੀ ਭਾਰਤੀ ਚੋਣ ਕਮਿਸ਼ਨ ਦੀ ਪ੍ਰੲਾਨਗੀ ਹਾਸਲ ਕਰਕੇ ਇਸ ਸ਼ਰਤ ਅਧੀਨ ਐਲਾਨੀ ਗਈ ਹੈ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਜਾਂ ਲੀਡਰ ਇਸ ਦਾ ਸਿਆਸੀ ਲਾਭ ਨਹੀਂ ਲਵੇਗਾ ਅਤੇ ਇਸ ਦੇ ਨਾਲ ਹੀ ਇਸ ਨੂੰ ਕਿਸੇ ਵੀ ਇਕੱਠ ਦੀ ਇਜਾਜ਼ਤ ਵਜੋਂ ਨਹੀਂ ਲਿਆ ਜਾਵੇਗਾ।
ਦੱਸ ਦੇਈਏ ਕਿ ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ। 40 ਮੁਕਤਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਜੋੜ ਮੇਲਾ ਲਗਦਾ ਹੈ ਤੇ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਇਸਨਾਨ ਕਰਨ ਲਈ ਆਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੰਜਾਬ ਵਿੱਚ ਬਿਨਾਂ ਕਿਸੇ ਜਾਤ-ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਸ਼ਹੀਦੀ ‘ਚ ਮਨਾਇਆ ਜਾਂਦਾ ਹੈ।