ਦੇਸ਼ ਭਰ ਵਿਚ ਅੱਜ ਮਕਰ ਸੰਕ੍ਰਾਂਤੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਕਈ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, ‘ਮਕਰ ਸੰਕ੍ਰਾਂਤੀ ਦੀ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈ’। ਕੁਦਰਤ ਦੀ ਪੂਜਾ ਨਾਲ ਜੁੜਿਆ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਤੰਦਰੁਸਤੀ ਅਤੇ ਖੁਸ਼ੀਆਂ ਲੈ ਕੇ ਆਵੇ।
ਪ੍ਰਧਾਨ ਮੰਤਰੀ ਨੇ ਇਸ ਤੋਂ ਬਾਅਦ ਕਈ ਹੋਰ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਾਰਿਆਂ ਦੇ ਸੁੱਖ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਨੂੰ ਉਤਰਾਯਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪੀਐੱਮ ਮੋਦੀ ਨੇ ਪੋਂਗਲ ਦੇ ਤਿਓਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੋਂਗਲ ਤਮਿਲਨਾਡੂ ਦੀ ਜੀਵਨ ਸੰਸਕ੍ਰਿਤੀ ਦਾ ਬਦਲ ਹੈ। ਇਸ ਮੌਕੇ ‘ਤੇ ਸਾਰਿਆਂ ਖਾਸ ਕਰਕੇ ਦੁਨੀਆ ਵਿਚ ਫੈਲੇ ਤਮਿਲ ਲੋਕਾਂ ਨੂੰ ਵਧਾਈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਕੁਦਰਤ ਨਾਲ ਸਾਡਾ ਬੰਧਨ ਤੇ ਸਾਡੇ ਸਮਾਜ ਵਿਚ ਭਾਈਚਾਰੇ ਦੀ ਭਾਵਨਾ ਡੂੰਘੀ ਹੋਵੇ।
ਇਸ ਮੌਕੇ ਉਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮਕਰ ਸੰਕ੍ਰਾਂਤੀ, ਪੋਂਗਲ, ਮਾਘ ਬਿਹੂ, ਉਤਰਾਇਣ ਦੀ ਸਾਰਿਆਂ ਨੂੰ ਵਧਾਈ। ਸਾਰਿਆਂ ਨੂੰ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ। ਤੁਹਾਡੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਮਕਰ ਸੰਕ੍ਰਾਂਤੀ ਵੱਖ-ਵੱਖ ਸੂਬਿਆਂ ਵਿਚ ਵੱਖ-ਵੱਖ ਨਾਵਾਂ ਤੇ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਉੱਤਰ ਭਾਰਤ ਵਿਚ ਜਿਥੇ ਇਸ ਨੂੰ ਮਕਰ ਸੰਕ੍ਰਾਂਤੀ ਕਿਹਾ ਜਾਂਦਾ ਹੈ ਤਾਂ ਤਮਿਲਨਾਡੂ ਵਿਚ ਪੋਂਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਅਸਮ ਵਿਚ ਇਸ ਨੂੰ ਮਾਘ ਬਿਹੂ ਤੇ ਗੁਜਰਾਤ ਵਿਚ ਇਸ ਨੂੰ ਉਤਰਾਇਣ ਕਹਿੰਦੇ ਹਨ। ਪੰਜਾਬ ਤੇ ਹਰਿਆਣਾ ਵਿਚ ਇਸ ਸਮੇਂ ਨਵੀਂ ਫਸਲ ਦਾ ਸਵਾਗਤ ਕੀਤਾ ਜਾਂਦਾ ਹੈ ਤੇ ਲੋਹੜੀ ਦਾ ਤਿਓਹਾਰ ਮਨਾਇਆ ਜਾਂਦਾ ਹੈ।