ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ‘ਤੇ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਫਸੋਸ ਪ੍ਰਗਟ ਕੀਤਾ ਹੈ। ਵੀਰਵਾਰ ਰਾਤ ਨੂੰ ਕੋਵਿਡ ਸਮੀਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਆਹਮੋ-ਸਾਹਮਣੇ ਹੋਏ। ਉੱਥੇ ਹੀ ਸੀਐਮ ਨੇ ਪੀਐਮ ਦੀ ਪੰਜਾਬ ਫੇਰੀ ਦੀ ਅਸਫਲਤਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਚੰਨੀ ਨੇ ਮੋਦੀ ਦੀ ਲੰਬੀ ਉਮਰ ਦੀ ਅਰਦਾਸ ਵੀ ਕੀਤੀ ਅਤੇ ਕਿਹਾ, ‘ਤੁਮ ਸਲਾਮਤ ਰਹੋ ਕਿਆਮਤ ਤੱਕ ਖੁਦਾ ਕਰੇ ਕਯਾਮਤ ਨਾ ਹੋ”।
ਅਸਲ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਨੂੰ ਕਾਂਗਰਸ ਸਿਆਸੀ ਅਤੇ ਭਾਵਨਾਤਮਕ ਤੌਰ ‘ਤੇ ਕੈਸ਼ ਕਰ ਰਹੀ ਹੈ, ਪਰ ਇਸ ਨਾਲ ਪੰਜਾਬ ਦਾ ਨੁਕਸਾਨ ਵੀ ਹੋਇਆ ਹੈ। ਫ਼ਿਰੋਜ਼ਪੁਰ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਾ ਸੀ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਵੀ ਉਦਘਾਟਨ ਕੀਤਾ ਜਾਣਾ ਸੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਪੰਜਾਬ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਸਕਣ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦੇ ਚੱਲਦਿਆਂ ਤਿੰਨਾਂ ਨੂੰ ਲਾਂਚ ਨਹੀਂ ਕੀਤਾ ਜਾ ਸਕਿਆ। ਇਸ ਦੌਰਾਨ ਮੁੱਖ ਮੰਤਰੀ ਨੇ ਪਹਿਲੀ ਅਤੇ ਦੂਜੀ ਲਹਿਰ ਵਿੱਚ ਪੰਜਾਬ ਨੂੰ ਦਿੱਤੇ ਸਹਿਯੋਗ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਅਤੇ ਹੋਰ ਸਹਿਯੋਗ ਦੀ ਆਸ ਪ੍ਰਗਟਾਈ।
ਪੰਜਾਬ ਦੇ ਸੀਐਮ ਚਰਨਜੀਤ ਚੰਨੀ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਣ ਵਿੱਚ ਸੁਰੱਖਿਆ ਵਿੱਚ ਕਮੀ ਨੂੰ ਸਵੀਕਾਰ ਨਹੀਂ ਕਰ ਰਹੇ ਹਨ। ਉਹ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨੂੰ ਕੋਈ ਖਤਰਾ ਨਹੀਂ ਹੈ। ਹਾਲਾਂਕਿ ਉਨ੍ਹਾਂ ਅਤੇ ਸਰਕਾਰ ਦੇ ਤਾਜ਼ਾ ਸਟੈਂਡ ਨੂੰ ਦੇਖਦਿਆਂ ਲੱਗਦਾ ਹੈ ਕਿ ਮਾਮਲਾ ਸੁਪਰੀਮ ਕੋਰਟ ਤੱਕ ਪੁੱਜਣ ਤੋਂ ਬਾਅਦ ਪੰਜਾਬ ਸਰਕਾਰ ਦਾ ਰਵੱਈਆ ਠੰਡਾ ਪੈਣਾ ਸ਼ੁਰੂ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: