ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿਚ ਹੋਈ ਵਾਰ ਰੂਮ ਦੀ ਬੈਠਕ ਵਿਚ ਫੈਸਲਾ ਲਿਆ ਗਿਆ ਕਿ ਚੰਡੀਗੜ੍ਹ ਵਿਚ ਅਜੇ ਵੀਕੈਂਡ ਕਰਫਿਊ ਨਹੀਂ ਲਗਾਇਆ ਜਾਵੇਗਾ ਤੇ ਹੋਟਲਾਂ, ਕੈਫੇ ਨੂੰ ਰਾਤ 10 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਅਤੇ ਅੱਧੀ ਰਾਤ ਤੋਂ ਬਾਅਦ ਕੋਈ ਵੀ ਹੋਮ ਡਿਲੀਵਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਵਿਕਲਾਂਗ ਵਿਅਕਤੀਆਂ ਤੇ ਗਰਭਵਤੀ ਔਰਤਾਂ ਜੋ ਕਿ ਚੰਡੀਗੜ੍ਹ ਦੇ ਸਰਕਾਰੀ ਦਫਤਰਾਂ ਵਿਚ ਕੰਮ ਕਰਦੇ ਹਨ, ਨੂੰ ‘ਵਰਕ ਫਰਾਮ ਹੋਮ’ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਘਰ ਵਿਚ ਸੁਰੱਖਿਅਤ ਰਹਿ ਸਕਣ। ਜਨਤਕ ਟਰਾਂਸਪੋਰਟ ਜਿਵੇਂ ਬੱਸਾਂ, ਟੈਕਸੀਅਂ ਤੇ ਆਟੋ ਰਿਕਸ਼ਾ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੋਹਾਲੀ ਵਿੱਚ 4363 ਐਕਟਿਵ ਕੇਸ ਹਨ, ਪੰਚਕੂਲਾ ਵਿੱਚ 2343 ਐਕਟਿਵ ਕੇਸ ਹਨ ਜਦੋਂ ਕਿ ਯੂਟੀ, ਚੰਡੀਗੜ੍ਹ ਵਿੱਚ 4808 ਐਕਟਿਵ ਕੇਸ ਹਨ। ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਹ ਵੀ ਖਬਰਾਂ ਹਨ ਕਿ ਕੁਝ ਮੰਡੀਆਂ ਵਿਚ ਕੋਵਿਡ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਡੀ. ਜੀ. ਪੀ. ਨੂੰ ਚਲਾਨ ਕੱਟਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤੇ ਸਥਿਤੀ ਨਾਲ ਸਖਤੀ ਨਾਲ ਨਜਿੱਠਣ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਨਾਈਟ ਕਰਫਿਊ ਲਗਾਇਾ ਗਿਆ ਹੈ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਕਿਹਾ ਗਿਆ ਹੈ।