ਗਣਤੰਤਰ ਦਿਵਸ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਗਾਜ਼ੀਪੁਰ ਇਲਾਕੇ ‘ਚ ਬੰਬ ਦੀ ਖਬਰ ਨਾਲ ਹੜਕੰਪ ਮਚ ਗਿਆ ਹੈ। ਗਾਜ਼ੀਪੁਰ ਮੰਡੀ ਨੇੜੇ ਇਕ ਲਾਵਾਰਿਸ ਬੈਗ ਮਿਲਿਆ ਹੈ, ਜਿਸ ‘ਚ ਬੰਬ ਹੋਣ ਦਾ ਖਦਸ਼ਾ ਹੈ।
ਲਾਵਾਰਿਸ ਬੈਗ ਦੀ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਅਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਪੂਰੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਸਵੇਰੇ 10.50 ਵਜੇ ਪੀਸੀਆਰ ਕਾਲ ‘ਤੇ ਗਾਜ਼ੀਪੁਰ ਫੂਲ ਮੰਡੀ ਨੇੜੇ ਬੰਬ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਅਤੇ ਸਾਰੀਆਂ ਐਸਓਪੀਜ਼ ਦੀ ਪਾਲਣਾ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: