ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਧੁੰਦ ਵਿਚਾਲੇ ਸੀਤ ਲਹਿਰ ਦੀ ਠਾਰ ਹੋਰ ਵੱਧ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਤੋਂ ਠੰਡ ਅਤੇ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਠੰਡ ਦੇ ਵਿਚਕਾਰ ਸੰਘਣੀ ਧੁੰਦ ਮੁਸ਼ਕਲਾਂ ਨੂੰ ਵਧਾ ਰਹੀ ਹੈ। ਧੁੰਦ ਕਾਰਨ ਕਈ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਭਾਰਤੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਵਿੱਚ ਦਿਨ ਵੇਲੇ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਦਿੱਲੀ, ਪੰਜਾਬ, ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ‘ਚ ਸਵੇਰ ਵੇਲੇ ਪੈ ਰਹੀ ਸੰਘਣੀ ਧੁੰਦ ਅਤੇ ਦਿਨ ਚੜ੍ਹਦੇ ਹੀ ਕੜਾਕੇ ਦੀ ਠੰਡ ਕਾਰਨ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਅੱਜ (ਸ਼ਨੀਵਾਰ) ਯਾਨੀ 15 ਜਨਵਰੀ ਨੂੰ ਇਸ ਸਾਲ ਦਾ ਸਭ ਤੋਂ ਠੰਡਾ ਦਿਨ ਹੈ।
ਕੌਮੀ ਰਾਜਧਾਨੀ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਕਈ ਥਾਵਾਂ ‘ਤੇ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਜ਼ੀਰੋ ਤੋਂ 50 ਮੀਟਰ ਦੇ ਵਿਚਕਾਰ ਵਿਜ਼ੀਬਿਲਟੀ ਹੋਣ ‘ਤੇ ਧੁੰਦ ਬਹੁਤ ਸੰਘਣੀ, 51 ਤੋਂ 200 ਮੀਟਰ ਵਿਜ਼ੀਬਿਲਟੀ ਵਿਚਕਾਰ ‘ਸੰਘਣੀ’, 201 ਤੋਂ 500 ਮੀਟਰ ਵਿਜ਼ੀਬਿਲਟੀ ਵਿਚਾਲੇ ‘ਮੱਧਮ’ ਤੇ 501 ਤੋਂ 1000 ਦੇ ਵਿਚਕਾਰ ਵਿਜ਼ੀਬਿਲਟੀ ‘ਤੇ ਧੁੰਦ ਨੂੰ ਹਲਕਾ ਮੰਨਿਆ ਜਾਂਦਾ ਹੈ।
ਉੱਤਰ ਭਾਰਤ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਕਈ ਟਰੇਨਾਂ ਆਪਣੇ ਤੈਅ ਸਮੇਂ ਤੋਂ ਦੇਰ ਨਾਲ ਚੱਲ ਰਹੀਆਂ ਹਨ। ਧੁੰਦ ਦੀ ਚਾਦਰ ਵਿੱਚ ਰੇਲ ਗੱਡੀਆਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਣ-ਜਾਣ ਵਾਲੀਆਂ ਕਈ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਇਸ ਦੇ ਨਾਲ ਹੀ ਉੱਤਰੀ ਭਾਰਤ ਦੀਆਂ ਵੱਖ-ਵੱਖ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਮੌਸਮ ਵਿਭਾਗ (IMD) ਨੇ ਅਗਲੇ 3 ਦਿਨਾਂ ਤੱਕ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਸੰਘਣੀ ਤੋਂ ਦਰਮਿਆਨੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਕੌਮੀ ਰਾਜਧਾਨੀ ‘ਚ ਅੱਜ ਯਾਨੀ 15 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।