ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ ਵਿਚਕਾਰ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਜੇਕਰ ਇਸ ਸੂਚੀ ਦੇ ਵਿੱਚ ਵੱਡੇ ਚੇਹਰਿਆਂ ਦੀ ਗੱਲ ਕੀਤੀ ਜਾਵੇ ਤਾ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ।
ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਆਨੰਦਪੁਰ ਸਾਹਿਬ ਤੋਂ ਰਾਣਾ ਕੰਵਰਪਾਲ ਸਿੰਘ, ਫਤਿਹਗੜ੍ਹ ਸਾਹਿਬ ਤੋਂ ਕੁਲਬੀਰ ਸਿੰਘ ਨਾਗਰਾ, ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ, ਮੋਗਾ ਤੋਂ ਮਾਲਵਿਕਾ ਸੂਦ, ਜੀਰਾ ਤੋਂ ਕੁਲਬੀਰ ਸਿੰਘ ਜੀਰਾ, ਸਰਦੂਲਗੜ੍ਹ ਤੋਂ ਵਿਕਰਮ ਸਿੰਘ, ਧੁਰੀ ਤੋਂ ਦਲਬੀਰ ਸਿੰਘ ਗੋਲਡੀ, ਸੁਜਾਨਪੁਰ ਤੋਂ ਨਰੇਸ਼ ਪੁਰੀ, ਪਠਾਨਕੋਟ ਤੋਂ ਅਮਿਤ ਵਿਜ, ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ ਪਾਹੜਾ, ਦੀਨਾਨਨਗਰ ਤੋਂ ਅਰੁਣਾ ਚੌਧਰੀ, ਕਾਦੀਆਂ ਤੋਂ ਸ੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ ਨੰਗਲ ਆਦਿ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: