ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਟਿਕਟ ਦਿੱਤੇ ਜਾਣ ਦਾ ਧੰਨਵਾਦ ਕੀਤਾ ਅਤੇ ਟਵੀਟ ਕਰਦਿਆਂ ਕਿਹਾ ਕਿ ਦੋਸਤੋ, ਸਾਡਾ ਪਰਿਵਾਰ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਾ ਹੈ ਜਿਨ੍ਹਾਂ ਦੇ ਆਸ਼ੀਰਵਾਦ ਨਾਲ ਅੱਜ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵਾਰ ਫਿਰ ਹਲਕਾ ਭੁਲੱਥ ਤੋਂ ਕਾਂਗਰਸ ਨੇ ਉਮੀਦਵਾਰ ਬਣਾਇਆ ਹੈ।
ਇਸ ਦੇ ਨਾਲ ਹੀ ਅਸੀਂ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਈ. ਡੀ. ਵੱਲੋਂ ਬਣਾਏ ਗਏ ਬਦਲਾਖੋਰੀ ਦੇ ਝੂਠੇ ਮੁਕੱਦਮੇ ਨੂੰ ਦਰਕਿਨਾਰ ਕਰਕੇ ਮੇਰੇ ਪਿਤਾ ਨੂੰ ਜੇਲ੍ਹ ਵਿਚ ਬੈਠਿਆ ਨੂੰ ਟਿਕਟ ਦੇ ਕੇ ਨਿਵਾਜਿਆ ਹੈ ਅਤੇ ਸਭ ਤੋਂ ਅਹਿਮ ਅਸੀਂ ਹਲਕਾ ਭੁਲੱਥ ਦੇ ਲੋਕਾਂ ਦਾ, ਪੰਜਾਬ ਦੇ ਸੂਝਵਾਨ ਲੋਕਾਂ ਦਾ ਅਤੇ ਆਪਣੇ ਐੱਨ. ਆਰ. ਆਈ. ਵੀਰਾਂ-ਭੈਣਾਂ ਦਾ ਦੇਣਾ ਨਹੀਂ ਦੇ ਸਕਦੇ ਜਿਨ੍ਹਾਂ ਦੀਆਂ ਅਰਦਾਸਾਂ ਦੇ ਬਦੌਲਤ ਇਹ ਮਾਣ ਸਾਨੂੰ ਮੁੜ ਪ੍ਰਾਪਤ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਪੰਜਾਬ ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਜੇਕਰ ਇਸ ਸੂਚੀ ਦੇ ਵਿੱਚ ਵੱਡੇ ਚੇਹਰਿਆਂ ਦੀ ਗੱਲ ਕੀਤੀ ਜਾਵੇ ਤਾ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।