ਫਿਲੌਰ : ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਦੀ ਅੱਜ ਇੱਕ ਵਿਸ਼ੇਸ਼ ਮੀਟਿੰਗ ਵਿਧਾਇਕ ਅਤੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਵਿੱਚ ਪਿੰਡ ਖੈਹਰਾ ਵਿਖੇ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ’ਚ ਮਿਸ਼ਨ-2022 ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਕਿਹਾ ਕਿ ਵੱਡੀ ਲੀਡ ਨਾਲ ਹਲਕਾ ਫਿਲੌਰ ਦੀ ਸੀਟ ਤੋਂ ਜਿੱਤ ਹਾਸਲ ਕਰਾਂਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀ. ਅਕਾਲੀ ਆਗੂ ਸ. ਸੁੱਚਾ ਸਿੰਘ ਜੌਹਲ ਜੀ ਨੂੰ ਮੀਤ ਪ੍ਰਧਾਨ, ਸ. ਹਰਜਿੰਦਰ ਸਿੰਘ ਲੱਲ੍ਹੀ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ, ਜਸਵੀਰ ਸਿੰਘ ਰੁੜਕਾ ਨੂੰ ਜਥੇਬੰਦਕ ਸਕੱਤਰ, ਸਤਿੰਦਰ ਸਿੰਘ ਧੰਜੂ ਨੂੰ ਜਥੇਬੰਦਕ ਸਕੱਤਰ, ਸ. ਮੋਹਣ ਸਿੰਘ ਜਥੇਬੰਦਕ ਸਕੱਤਰ, ਸ. ਮਹਿੰਦਰ ਸਿੰਘ ਮਾਹਲ ਨੂੰ ਸੰਯੁਕਤ ਸਕੱਤਰ, ਸ. ਕੁਲਦੀਪ ਸਿੰਘ ਬਾਜਵਾ ਨੂੰ ਜਨਰਲ ਕੌਂਸਲ ਦਾ ਮੈਂਬਰ, ਮਹਾਂ ਸਿੰਘ ਰਸੂਲਪੁਰ ਨੂੰ ਜਨਰਲ ਕੌਂਸਲ ਦਾ ਮੈਂਬਰ, ਬਲਵੀਰ ਸਿੰਘ ਤੇਹਿੰਗ ਨੂੰ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਸਿਰੋਪਾ ਭੇਟ ਕਰ ਸਨਮਾਨਿਤ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਇਸ ਦੌਰਾਨ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ਤੇ ਬਸਪਾ ਵੱਲ ਰੁਝਾਨ ਸਿੱਧ ਕਰਦਾ ਹੈ ਕਿ ਸੂਬੇ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਬਣਨੀ ਤੈਅ ਹੈ। ਮੈਂ ਅਕਾਲੀ-ਬਸਪਾ ਗਠਜੋੜ ਦੇ ਭਰੋਸੇ ’ਤੇ ਖਰਾ ਉਤਰਾਂਗਾ ਅਤੇ ਹਲਕਾ ਫਿਲੌਰ ਵਿਧਾਨ ਸਭਾ ਦੀ ਸੀਟ ‘ਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਆਪਣੇ ਹਲਕੇ ਫਿਲੌਰ ਦੇ ਲੋਕਾਂ ਦੀ ਸੇਵਾ ਕਰਾਂਗਾ।