ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਫਰਵਰੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜਕਲ ਗੋਆ ਵਿੱਚ ਪ੍ਰਚਾਰ ਲਈ ਰੁਝੇ ਹੋਏ ਹਨ। ਇਸੇ ਦੌਰਾਨ ਉਨ੍ਹਾਂ ਦਾ ਇੱਕ ਵੱਡਾ ਬਿਆਨ ਦਿੱਤਾ ਕਿ ਆਮ ਆਦਮੀ ਪਾਰਟੀ (ਆਪ) 1947 ਤੋਂ ਬਾਅਦ ਦੇਸ਼ ਦੀ ਸਭ ਤੋਂ ਇਮਾਨਦਾਰ ਪਾਰਟੀ ਹੈ, ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਾਰਟੀ ਨੂੰ ਇਮਾਨਦਾਰੀ ਦਾ ਸਰਟੀਫਿਕੇਟ ਦਿੱਤਾ ਹੈ।
ਚੋਣਾਂ ਦੇ ਮੱਦੇਨਜ਼ਰ ਗੋਆ ‘ਚ ਰੁਕੇ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਪੀਐੱਮ ਮੋਦੀ ਨੇ ‘ਆਪ’ ਨੂੰ ਆਜ਼ਾਦੀ ਤੋਂ ਬਾਅਦ ਭਾਰਤ ਦੀ ਸਭ ਤੋਂ ਈਮਾਨਦਾਰੀ ਪਾਰਟੀ ਦਾ ਸਰਟੀਫਿਕੇਟ ਦਿੱਤਾ ਹੈ। ਮੋਦੀ ਜੀ ਨੇ ਸੀਬੀਆਈ, ਪੁਲਿਸ ਨੇ ਮੇਰੇ ਅਤੇ ਮਨੀਸ਼ ਸਿਸੋਦੀਆ ‘ਤੇ ਛਾਪਾ ਮਾਰਿਆ। ਪਾਰਟੀ ਦੇ 21 ਵਿਧਾਇਕ ਗ੍ਰਿਫਤਾਰ ਕੀਤੇ ਗਏ, 400 ਫਾਈਲਾਂ ਦੀ ਜਾਂਚ ਲਈ ਕਮਿਸ਼ਨ ਬਣਾਇਆ ਗਿਆ। ਅਜੇ ਵੀ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸਾਡੇ ਡੀਐਨਏ ਵਿੱਚ ਹੈ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ 14 ਫਰਵਰੀ ਨੂੰ ਹੋਣ ਵਾਲੀਆਂ ਗੋਆ ਵਿਧਾਨ ਸਭਾ ਚੋਣਾਂ ਲਈ ਵੀ ਸੂਬੇ ਦੇ ਲੋਕਾਂ ਸਾਹਮਣੇ 13 ਸੂਤਰੀ ਏਜੰਡਾ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਗੋਆ ਦੇ ਲੋਕ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ। ਆਮ ਆਦਮੀ ਪਾਰਟੀ ਲੋਕਾਂ ਲਈ ਨਵੀਂ ਉਮੀਦ ਹੈ। ਉਨ੍ਹਾਂ ਕੋਲ ਪਹਿਲਾਂ ਭਾਜਪਾ/ਕਾਂਗਰਸ ਤੋਂ ਇਲਾਵਾ ਕੋਈ ਬਦਲ ਨਹੀਂ ਸੀ। ਉਹ ਬਦਲਾਅ ਚਾਹੁੰਦੇ ਹਨ ਅਤੇ ਨਿਰਾਸ਼ ਹਨ। ‘ਆਪ’ ਦੇ 13 ਨੁਕਾਤੀ ਏਜੰਡੇ ਦੇ ਹਿੱਸੇ ਵਜੋਂ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਜਿਨ੍ਹਾਂ ਨੂੰ ਨਹੀਂ ਮਿਲੇਗਾ, ਉਨ੍ਹਾਂ ਨੂੰ 3,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਕੇਜਰੀਵਾਲ ਨੇ ਕਿਹਾ ਕਿ ਬਿਹਤਰ ਅਤੇ ਮੁਫਤ ਸਿਹਤ ਸੇਵਾਵਾਂ ਲਈ ਗੋਆ ਦੇ ਹਰ ਪਿੰਡ ਅਤੇ ਜ਼ਿਲ੍ਹੇ ਵਿੱਚ ਮੁਹੱਲਾ ਕਲੀਨਿਕ ਅਤੇ ਹਸਪਤਾਲ ਖੋਲ੍ਹੇ ਜਾਣਗੇ। ਕਿਸਾਨ ਭਾਈਚਾਰੇ ਨਾਲ ਗੱਲਬਾਤ ਕਰਕੇ ਕਿਸਾਨੀ ਮਸਲੇ ਹੱਲ ਕੀਤੇ ਜਾਣਗੇ। ਵਪਾਰ ਪ੍ਰਣਾਲੀ ਨੂੰ ਸੁਚਾਰੂ ਅਤੇ ਸਰਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਦਿੱਤੇ ਜਾਣਗੇ। ਸੈਰ-ਸਪਾਟਾ ਖੇਤਰ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ। ਗੋਆ ਵਿੱਚ 24×7 ਮੁਫ਼ਤ ਬਿਜਲੀ ਅਤੇ ਪਾਣੀ ਹੋਵੇਗਾ। ਸੜਕਾਂ ਦਾ ਸੁਧਾਰ ਕੀਤਾ ਜਾਵੇਗਾ ਅਤੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਦਿੱਤੀ ਜਾਵੇਗੀ