ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ 10ਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ ਦੀਆਂ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਲੁਧਿਆਣਾ ਪੱਛਮ ਤੋਂ ਗੁਰਪ੍ਰੀਤ ਗੋਗੀ ਨੂੰ ਟਿਕਟ ਦਿੱਤਾ ਗਿਆ ਹੈ ਉਹ ਵੀ ਕਾਂਗਰਸ ਤੋਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋਏ। ਇਸ ਤੋਂ ਪਹਿਲਾਂ ਗੁਰਪ੍ਰੀਤ ਗੋਗੀ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਆਵਾਜ਼ ਚੁੱਕੀ ਸੀ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੱਛਮੀ ਚੋਣ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਟਿਕਟ ਦਿੱਤਾ ਹੈ।
ਦੱਸਣਯੋਗ ਹੈ ਕਿ ਪਾਰਟੀ ਵੱਲੋਂ ਫਗਵਾੜਾ ਤੋਂ ਐਲਾਨੇ ਗਏ ਉਮੀਦਵਾਰ ਜੋਗਿੰਦਰ ਸਿੰਘ ਮਾਨ ਬੀਤੇ ਦਿਨ ਹੀ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਅਰਵਿੰਦ ਕੇਜਰੀਵਾਲ ਤੇ ਆਗੂ ਰਾਘਵ ਚੱਢਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਜੋਗਿੰਦਰ ਸਿੰਘ ਮਾਨ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਹਨ ਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਹ ਇਸ ਸਮੇਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਨ। ਉਹ ਕਾਂਗਰਸ ਪਾਰਟੀ ਵਿੱਚ 50 ਸਾਲਾਂ ਤੋਂ ਸਨ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਸੀ.ਐੱਮ. ਚਿਹਰੇ ਲਈ ਆਮ ਲੋਕਾਂ ਲਈ ਨੰਬਰ ਜਾਰੀ ਕੀਤਾ ਹੈ ਕਿ ਉਹ ਪੰਜਾਬ ਵਿੱਚ ਕਿਸ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਚਾਹੁੰਦੇ ਹਨ, ਇਸ ਲਈ ਉਹ ਕਾਲ ਕਰਕੇ ਰਾਏ ਦੇ ਸਕਦੇ ਹਨ।