ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਲਈ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਸਿਆਸੀ ਪਾਰਟੀਆਂ ਵੱਲੋਂ ਆਪਣੀ ਕਿਸਮਤ ਅਜਮਾਉਣ ਲਈ ਨਵੇਂ-ਨਵੇਂ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੀ ਤਾਰੀਖ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਵਿਚਾਲੇ ਸੋਮਵਾਰ ਨੂੰ ਚੋਣ ਕਮਿਸ਼ਨ ਵੱਲੋਂ ਇਸ ਮੰਗ ‘ਤੇ ਫੈਸਲਾ ਲਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਸੋਮਵਾਰ ਨੂੰ ਇੱਕ ਬੈਠਕ ਸੱਦੀ ਗਈ ਹੈਂ। ਜਿਸ ਤੋਂ ਬਾਅਦ ਸਾਫ ਹੋ ਜਾਵੇਗਾ ਕਿ ਪੰਜਾਬ ਵਿੱਚ ਚੋਣਾਂ ਮੁਲਤਵੀ ਹੋਣਗੀਆਂ ਜਾਂ 14 ਫਰਵਰੀ ਨੂੰ ਹੀ ਕਰਵਾਈਆਂ ਜਾਣਗੀਆਂ।
ਦੱਸ ਦੇਈਏ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਚੋਣਾਂ ਦੀ ਤਾਰੀਖ ਬਦਲਣ ਦੀ ਮੰਗ ਕੀਤੀ ਗਈ ਹੈ। ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ 16 ਫਰਵਰੀ ਨੂੰ ਸੰਤ ਰਵਿਦਾਸ ਜੀ ਦੀ ਜਯੰਤੀ ਹੈ। ਜਿਸ ਕਾਰਨ ਪੰਜਾਬ ਦੇ ਲੱਖਾਂ ਸ਼ਰਧਾਲੂ ਪੂਜਾ ਕਰਨ ਲਈ ਵਾਰਾਣਸੀ ਜਾਣਗੇ। ਅਜਿਹੀ ਸਥਿਤੀ ਵਿੱਚ ਉਹ ਆਪਣੀ ਵੋਟ ਨਹੀਂ ਪਾ ਸਕਣਗੇ। ਜਿਸ ਕਾਰਨ ਚੋਣਾਂ ਲਈ ਨਵੀਂ ਤਾਰੀਖ ਦਾ ਐਲਾਨ ਕੀਤਾ ਜਾਵੇ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’
ਗੌਰਤਲਬ ਹੈ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਚੋਣਾਂ ਲਈ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਿੱਤੀ ਜਾ ਸਕੇਗੀ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ। 31 ਜਨਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ।
ਵੀਡੀਓ ਲਈ ਕਲਿੱਕ ਕਰੋ -: