ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਤੋਂ ਦਰਸ਼ਨ ਕਰ ਪਰਤ ਰਹੇ ਸਿੱਖ ਸ਼ਰਧਾਲੂਆਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਹੈ । ਜਿਸ ਵਿੱਚ 6 ਸਿੱਖ ਸ਼ਰਧਾਲੂ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਸ਼ਰਧਾਲੂ ਆਰਾ-ਸਾਸਾਰਾਮ ਹਾਈਵੇ ਮਾਰਗ ‘ਤੇ ਚਰਪੋਖਰੀ ਦੇ ਨੇੜੇ ਕੁਝ ਲੋਕਾਂ ਨੇ ਦਾਨ ਲਈ ਪੈਸੇ ਨਾ ਦੇਣ ‘ਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇੱਕ ਘਟਨਾ ਵਿੱਚ ਜ਼ਖਮੀ ਲੋਕਾਂ ਨੂੰ ਚਰਪੋਖਰੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਜ਼ਖਮੀ ਹੋਏ ਸਾਰੇ ਸ਼ਰਧਾਲੂ ਪੰਜਾਬ ਦੇ ਮੋਹਾਲੀ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਟਰੱਕ ਵਿੱਚ ਕੁੱਲ 40 ਪੁਰਸ਼ ਅਤੇ 20 ਔਰਤਾਂ ਸਵਾਰ ਸਨ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ‘ਆਪ’ ‘ਤੇ ਹਮਲਾ, ਕਿਹਾ ‘ਕੇਜਰੀਵਾਲ ਕੋਲ ਕੈਪਟਨ ਸਾਹਿਬ ਵਾਲਾ ਸਮਾਰਟ ਫੋਨ ਲੱਗਦੈ’
ਇਸ ਸਬੰਧੀ ਪੀਰੋ ਦੇ ਉਪ ਮੰਡਲ ਪੁਲਿਸ ਅਧਿਕਾਰੀ (SDPO) ਰਾਹੁਲ ਸਿੰਘ ਨੇ ਦੱਸਿਆ ਕਿ ਪਟਨਾ ਤੋਂ ਮੋਹਾਲੀ ਵਿੱਚ ਆਪਣੇ ਘਰ ਜਾ ਰਹੇ 6 ਸਿੱਖ ਸ਼ਰਧਾਲੂਆਂ ਨੂੰ ਐਤਵਾਰ ਨੂੰ ਭੋਜਪੁਰ ਦੇ ਚਾਰਪੋਖਰੀ ਵਿੱਚ ਯੱਗ ਅਤੇ ਮੰਦਰ ਨਿਰਮਾਣ ਲਈ ਦਾਨ ਨਾ ਦੇਣ ਕਾਰਨ ਭੀੜ ਵੱਲੋਂ ਉਨ੍ਹਾਂ ਦੇ ਵਾਹਨ ‘ਤੇ ਪਥਰਾਅ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ 5 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਭਗ 60 ਸ਼ਰਧਾਲੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ ਕਰਕੇ ਪੰਜਾਬ ਦੇ ਮੋਹਾਲੀ ਪਰਤ ਰਹੇ ਸਨ । ਜਿਸ ਤੋਂ ਬਾਅਦ ਇਹ ਘਟਨਾ ਵਾਪਰੀ।
ਉਨ੍ਹਾਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਤੋਂ ਬਾਅਦ ਹੋਈ ਝੜਪ ਵਿੱਚ ਅੱਧੀ ਦਰਜਨ ਸਿੱਖ ਸ਼ਰਧਾਲੂ ਜ਼ਖਮੀ ਹੋ ਗਏ ਹਨ । ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀਆਂ ਦਾ ਚਾਰਪੋਖੜੀ ਪਬਲਿਕ ਹੈਲਥ ਕੇਅਰ (ਪੀ.ਐਚ.ਸੀ.) ਵਿਖੇ ਇਲਾਜ ਕੀਤਾ ਜਾ ਰਿਹਾ ਹੈ ਤੇ ਹੁਣ ਉਹ ਠੀਕ ਹਨ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: