ਪੰਜਾਬ ਦੇ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਇਸ ਵਿਚਕਾਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਭਲਕੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾ ਪਾਰਟੀ ਨੇ ਸੀ.ਐੱਮ. ਚਿਹਰੇ ‘ਤੇ ਲੋਕਾਂ ਦੀ ਰਾਏ ਲੈਣ ਲਈ ਇੱਕ ਨੰਬਰ ਜਾਰੀ ਕੀਤਾ ਸੀ। ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ‘ਆਪ’ ਦੇ CM ਚਿਹਰੇ ਦਾ ਐਲਾਨ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ’ਤੇ ਸੁੱਟ ਦਿੱਤਾ ਸੀ। ਆਮ ਆਦਮੀ ਪਾਰਟੀ ਵੱਲੋਂ ਇੱਕ ਮੋਬਾਇਲ ਨੰਬਰ ਜਾਰੀ ਕਰ ਲੋਕਾਂ ਨੂੰ ਮੁੱਖ ਮੰਤਰੀ ਚਿਹਰੇ ਲਈ ਉਮੀਦਵਾਰ ਦੇ ਨਾਮ ਦਾ ਸੁਝਾਅ ਦੇਣ ਦੀ ਅਪੀਲ ਕੀਤੀ ਸੀ।
ਇਸ ਸਬੰਧੀ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਪਰ ਮਾਨ ਨੇ ਇਸਦੇ ਲਈ ਜਵਾਬ ਦੇ ਦਿੱਤਾ ਅਤੇ ਕਿਹਾ ਉਹ ਇਸ ਬਾਰੇ ਲੋਕਾਂ ਤੋਂ ਪੁੱਛਣ। ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਜਾਵੇ। ਜਿਸ ਤੋਂ ਬਾਅਦ ਪਾਰਟੀ ਵੱਲੋਂ 7074870748 ਨੰਬਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਗਈ ਸੀ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਨੰਬਰ ‘ਤੇ ਆਏ ਸੁਝਾਵਾਂ ਤੋਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਲਈ ਲੋਕਾਂ ਦੇ ਮਨਪਸੰਦ ਦਾ ਸੀਐਮ ਚਿਹਰਾ ਚੁਣਿਆ ਜਾਵੇਗਾ। ਜਿਸ ਲਈ 70748-70748 ਨੰਬਰ ਜਾਰੀ ਕੀਤਾ ਗਿਆ ਹੈ। ਇਸ ‘ਤੇ SMS ਕਰਕੇ ਜਾਂ ਵਟਸਐਪ ਮੈਸੇਜ ਕਰਕੇ ਜਾਂ ਕਾਲ ਰਿਕਾਰਡ ਕਰਕੇ ਆਪਣੀ ਰਾਇ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਪਾਰਟੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰੇਗੀ ਜਿਸ ਲਈ ਉਨ੍ਹਾਂ ਵੱਲੋਂ ਲੋਕਾਂ ਨੂੰ ਜਮ ਕੇ ਵੋਟ ਪਾਉਣ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: