ਦੇਸ਼ ਵਿੱਚ ਮਾਰਚ ਮਹੀਨੇ ਤੋਂ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ-19 ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮਯੂਨਾਈਜ਼ੇਸ਼ਨ (ਐਨਟੀਜੀਆਈ) ਦੇ ਮੁਖੀ ਐਨ ਕੇ ਅਰੋੜਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਦਕਿ 15 ਤੋਂ 18 ਸਾਲ ਦੇ ਕਿਸ਼ੋਰਾਂ ਦਾ ਟੀਕਾਕਰਨ ਪ੍ਰੋਗਰਾਮ ਇਸ ਮਹੀਨੇ ਦੀ 3 ਤਰੀਕ ਨੂੰ ਸ਼ੁਰੂ ਹੋਇਆ ਸੀ।
NTAGI ਨੇ ਜਨਵਰੀ ਦੇ ਅੰਤ ਤੱਕ 15 ਤੋਂ 18 ਸਾਲ ਦੀ ਉਮਰ ਦੇ ਸਾਰੇ 7.4 ਕਰੋੜ ਕਿਸ਼ੋਰਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦੇਣ ਦਾ ਟੀਚਾ ਰੱਖਿਆ ਹੈ ਤਾਂ ਜੋ ਉਨ੍ਹਾਂ ਨੂੰ ਫਰਵਰੀ ਵਿੱਚ ਦੂਜੀ ਖੁਰਾਕ ਦਿੱਤੀ ਜਾ ਸਕੇ। ਇਸ ਤੋਂ ਬਾਅਦ ਮਾਰਚ ਦੇ ਸ਼ੁਰੂ ਤੋਂ 12 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਜਦੋਂ 3 ਜਨਵਰੀ ਨੂੰ ਟੀਕਾਕਰਨ ਮੁਹਿੰਮ ਸ਼ੁਰੂ ਹੋਈ ਸੀ, 50 ਲੱਖ ਤੋਂ ਵੱਧ ਕਿਸ਼ੋਰਾਂ ਨੇ ਆਪਣੀ ਪਹਿਲੀ ਟੀਕੇ ਦੀ ਖੁਰਾਕ ਲੈਣ ਲਈ ਰਜਿਸਟਰੇਸ਼ਨ ਕਰਵਾਇਆ ਸੀ। ਪਹਿਲੇ ਦਿਨ 40 ਲੱਖ ਤੋਂ ਵੱਧ ਕਿਸ਼ੋਰਾਂ ਨੇ ਕੋਵਿਡ-19 ਵੈਕਸੀਨ ਦੀ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਸੀ। ਅਗਲੇ 16 ਦਿਨਾਂ ਵਿੱਚ, 3.38 ਕਰੋੜ ਬੱਚਿਆਂ ਨੇ ਵੈਕਸੀਨ ਪ੍ਰਾਪਤ ਕੀਤੀ, ਜੋ ਉਨ੍ਹਾਂ ਦੇ ਕਵਰੇਜ ਦਾ ਲਗਭਗ 50 ਪ੍ਰਤੀਸ਼ਤ ਦਰਸਾਉਂਦੀ ਹੈ।
ਇਹ ਵੀ ਪੜ੍ਹੋ : UAE ਹਵਾਈ ਅੱਡੇ ਨੇੜੇ ਤਿੰਨ ਤੇਲ ਟੈਂਕਰਾਂ ‘ਚ ਹੋਇਆ ਧਮਾਕਾ, ਡਰੋਨ ਹਮਲੇ ਦਾ ਸ਼ੱਕ
25 ਦਸੰਬਰ 2021 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਕੋਵਿਡ-19 ਟੀਕਾਕਰਨ ਪ੍ਰੋਗਰਾਮ ਵਿੱਚ 15 ਤੋਂ 18 ਉਮਰ ਵਰਗ ਨੂੰ ਸ਼ਾਮਿਲ ਕਰਨ ਦਾ ਐਲਾਨ ਕੀਤਾ ਸੀ। ਇਸ ਉਮਰ ਦੇ ਕਿਸ਼ੋਰਾ ਨੂੰ ਭਾਰਤ ਬਾਇਓਟੈਕ ਦੁਆਰਾ ਬਣਾਈ ਗਈ ਕੋਵੈਕਸੀਨ ਲਗਾਈ ਜਾ ਰਹੀ ਹੈ। ਇੱਥੇ ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਬੇਕਾਬੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 2.58 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 1.51 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 230 ਦਿਨਾਂ ਬਾਅਦ ਸਭ ਤੋਂ ਵੱਧ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: