ਨਵੀਂ ਦਿੱਲੀ : ਦਿੱਲੀ ਦੀ ਵਕੀਲ ਵਿਨੀਤ ਜਿੰਦਲ ਨੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣ ਦੀ ਧਮਕੀ ਦੇਣ ਤੇ ਸਾਬਕਾ ਸੁਪਰੀਮ ਕੋਰਟ ਦੇ ਜੱਜ ਨੂੰ ਧਮਕੀਆਂ ਦੇਣ ਦਾ ਹਵਾਲਾ ਦਿੰਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਪੰਨੂੰ ਖਿਲਾਫ ਨਿਊਯਾਰਕ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ।
ਵਕੀਲ ਵਿਨੀਤ ਜਿੰਦਲ ਨੇ ਦੱਸਿਆ ਕਿ SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਮੌਕੇ ਹਾਲ ਹੀ ਵਿੱਚ ਫੇਸਬੁੱਕ ਅਤੇ ਟਵਿੱਟਰ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਲਾਕ ਕਰਨ ਅਤੇ ਭਾਰਤੀ ਝੰਡੇ ਨੂੰ ਹਟਾਉਣ ਲਈ 1 ਮਿਲੀਅਨ ਡਾਲਰ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਸੀ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ SFJ ਦੇ ਬਿਆਨ ਅਤੇ ਕਾਰਵਾਈਆਂ ਸਪਸ਼ਟ ਤੌਰ ‘ਤੇ ਭਾਰਤ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ ਚੁਣੌਤੀ ਦੇਣ ਲਈ ਹਨ ਅਤੇ ਵੱਖ-ਵੱਖ ਭਾਈਚਾਰੇ ਅਤੇ ਰਾਜਾਂ ਵਿਚਕਾਰ ਜੰਗ ਛੇੜਨ ਦੀ ਕੋਸ਼ਿਸ਼ ਹੈ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਇਹ ਵੀ ਪੜ੍ਹੋ : ‘BJP ਤੋਂ ਜਾਨ ਛਡਾਉਣ ਦਾ ਮੌਕਾ, ਇਹ ਆਜ਼ਾਦੀ ਵੱਡੀ ਹੋਵੇਗੀ ਕਿਉਂਕਿ…’, ਮਹਿਬੂਬਾ ਮੁਫਤੀ ਦਾ ਯੂਪੀ ਚੋਣਾਂ ‘ਤੇ ਵੱਡਾ ਬਿਆਨ
ਸ਼ਿਕਾਇਤਕਰਤਾ ਨੇ SFJ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦੀ ਜ਼ਿੰਮੇਵਾਰੀ ਵੀ ਲਈ ਹੈ ਜਦੋਂ ਉਹ 5 ਜਨਵਰੀ ਨੂੰ ਇੱਕ ਰੈਲੀ ਲਈ ਫਿਰੋਜ਼ਪੁਰ ਜਾ ਰਹੇ ਸਨ। ਸਿੱਖਸ ਫਾਰ ਜਸਟਿਸ ਵੱਲੋਂ 3 ਜਨਵਰੀ ਨੂੰ ਇੰਟਰਨੈੱਟ ‘ਤੇ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿੱਚ ਕਿਸਾਨਾਂ ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਰੋਕਣ ਲਈ ਉਕਸਾਇਆ ਗਿਆ ਸੀ, ਜਿੱਥੇ ਉਹ ਇੱਕ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਇਸਦੇ ਲਈ ਅੱਤਵਾਦੀ ਸੰਗਠਨ ਨੇ 100,000 ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ। ਵਕੀਲ ਜਿੰਦਲ ਨੇ ਨਿਊਯਾਰਕ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।