ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਚੁੱਕਾ ਹੈ । ਇਸੇ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਪਿੰਡ ਮੁੱਠੀਆਂ ਵਾਲੀ ਤੋਂ ਇੱਕ ਹੈਂਡ ਗ੍ਰੇਨੇਡ ਮਿਲਿਆ ਹੈ। ਬੰਬ ਦੀ ਖਬਰ ਮਿਲਦਿਆਂ ਪੂਰੇ ਇਲਾਕੇ ਵਿਚ ਹੜਕੰਪ ਮਚ ਗਿਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਉਹ ਮੌਕੇ ਉਤੇ ਪਹੁੰਚ ਗਏ ਹਨ। ਡੀ. ਐੱਸ. ਪੀ. ਜ਼ੋਰਾ ਸਿੰਘ ਪੁਲਿਸ ਟੀਮ ਨਾਲ ਮੌਕੇ ਉਤੇ ਪਹੁੰਚ ਗਈ ਹੈ ਤੇ ਪੁਲਿਸ ਨੇ ਜ਼ਿੰਦਾ ਹੈਂਡ ਗ੍ਰੇਨੇਡ ਨੂੰ ਕਬਜ਼ੇ ਵਿਚ ਲੈ ਕੇ ਸੁਰੱਖਿਅਤ ਥਾਂ ਉਤੇ ਰਖਵਾ ਦਿੱਤਾ ਹੈ।
ਡੀ. ਐੱਸ. ਪੀ. ਜੋੜਾ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਫਾਜ਼ਿਲਕਾ ਦੇ ਪਿੰਡ ਮੁਠੀਆਂ ਵਾਲੀ ਦੇ ਕੋਲ ਸੇਮ ਨਾਲੇ ਦੀ ਸਫਾਈ ਕੀਤੀ ਗਈ ਸੀ। ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਹੈਂਡ ਗ੍ਰੇਨੇਡ ਸੇਮ ਨਾਲੇ ਦੇ ਵਿਚ ਤੋਂ ਨਿਕਲਿਆ ਹੋ ਸਕਦਾ ਹੈ। ਪੁਲਿਸ ਨੇ ਬੰਬ ਨੂੰ ਮਿੱਟੀ ਨਾਲ ਢੱਕ ਦਿੱਤਾ ਹੈ। ਹੈਂਡ ਗ੍ਰੇਨੇਡ ਨੂੰ ਨਸ਼ਟ ਕਰਨ ਲਈ ਬੰਬ ਨਿਰੋਧਕ ਦਸਤੇ ਦੀ ਟੀਮ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਜਲਦ ਹੀ ਉਨ੍ਹਾਂ ਦੀ ਮਦਦ ਨਾਲ ਬੰਬ ਨੂੰ ਡਿਫਿਊਜ਼ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਇਹ ਵੀ ਪੜ੍ਹੋ :
ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਬਾਵਜੂਦ ਲਗਾਤਾਰ ਵਿਸਫੋਟਕ ਸਮੱਗਰੀ ਦਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਸੂਬੇ ਵਿਚ ਪਹਿਲਾਂ ਤੋਂ ਹੀ ਅਲਰਟ ਜਾਰੀ ਹੈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਇਸ ਇਲਾਕੇ ਵਿਚ ਚਲਾਏ ਗਏ ਸਰਚ ਮੁਹਿੰਮ ਦੌਰਾਨ ਇਹ ਹੈਂਡ ਗ੍ਰੇਨੇਡ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਵੀ ਵੱਡੀ ਮਾਤਰਾ ਵਿਚ ਆਰ. ਡੀ. ਐਕਸ ਮਿਲਿਆ ਸੀ।