ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਅਪਰਾਧ ਦੀਆਂ ਘਟਨਾਵਾਂ ਰੁਕਣ ਦਾ ਨਹੀਂ ਲੈ ਰਹੀਆਂ। ਬੀਤੀ ਰਾਤ ਪਟਿਆਲਾ ਦੇ ਤਫੱਜਲਪੁਰ ਇਲਾਕੇ ਵਿਚ 77 ਸਾਲਾ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਪਟਿਆਲਾ ਵਿਖੇ ਇੱਕ ਹਫਤੇ ਵਿਚ ਇਹ ਤੀਜਾ ਕਤਲ ਹੈ। ਬਜ਼ੁਰਗ ਔਰਤ ਦੇ ਕਤਲ ਨੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਘਟਨਾ ਬੀਤੀ ਰਾਤ ਲਗਭਗ 10 ਵਜੇ ਦੀ ਦੱਸੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ ਸੀ ਤੇ ਘਰ ਦੇ ਅੰਦਰ ਚੋਰੀ ਹੋਣ ਦਾ ਵੀ ਖਦਸ਼ਾ ਹੈ। ਚੋਰ ਨਕਦੀ ਤੇ ਸੋਨਾ ਲੈ ਕੇ ਉਥੋਂ ਫਰਾਰ ਹੋ ਗਏ ਤੇ ਇੰਝ ਵੀ ਲੱਗ ਰਿਹਾ ਹੈ ਕਿ ਮਹਿਲਾ ਨੂੰ ਘਰ ਦੇ ਅੰਦਰ ਬੁਰੀ ਤਰ੍ਹਾਂ ਘੜੀਸਿਆ ਗਿਆ ਤੇ ਉਸ ਨਾਲ ਮਾਰਕੁਟਾਈ ਕੀਤੀ ਗਈ। ਮਹਿਲਾ ਦੇ ਸਿਰ ਉਤੇ ਵੀ ਸੱਟਾਂ ਦੇ ਨਿਸ਼ਾਨ ਵੀ ਹਨ। ਬਜ਼ੁਰਗ ਮਹਿਲਾ ਦਾ ਬੇਟਾ ਰੋਡਵੇਜ਼ ਵਿਚ ਮੁਲਾਜ਼ਮ ਹੈ ਤੇ ਉਹ ਨੂੰਹ ਨਾਲ ਘਰ ਵਿਚ ਰਹਿ ਰਹੀ ਸੀ। ਇਸ ਤੋਂ ਇਲਾਵਾ ਘਰ ਵਿਚ ਕੁਝ ਕਿਰਾਏਦਾਰ ਵੀ ਰਹਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।