ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਅਖੀਰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਭਗਵੰਤ ਮਾਨ ਦੇ ਨਾਂ ‘ਤੇ ਮੋਹਰ ਲਾ ਹੀ ਦਿੱਤੀ ਹੈ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਐਲਾਨ ਪਿੱਛੋਂ ਮਾਨ ਦੀ ਮਾਂ ਨੇ ਵੀ ਇਸੇ ਮੰਚ ਤੋਂ ਪੁੱਤ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲਣ ‘ਤੇ ਭਾਵੁਕ ਹੋ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਨੇ ਕਿਹਾ ਕਿ ਮੈਂ ਉਹ ਮਾਂ ਹਾਂ ਜਿਸ ਨੇ ਉਸ ਨੂੰ ਜਨਮ ਦਿੱਤਾ ਹੈ। ਮੈਂ ਉਸ ਨੂੰ ਬਹੁਤ ਅਸੀਸ ਦਿੰਦੀ ਹਾਂ। ਇਸ ਦੌਰਾਨ ਭਗਵੰਤ ਮਾਨ ਦੀ ਮਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਵੀ ਤੁਹਾਡਾ ਅਸ਼ੀਰਵਾਦ ਮੇਰੇ ਬੇਟੇ ‘ਤੇ ਬਣਿਆ ਰਹੇ, ਉਸੇ ਤਰ੍ਹਾਂ ਤੁਸੀਂ ਵੀ ਉਸ ਦੇ ਸਿਰ ‘ਤੇ ਹੱਥ ਰੱਖੋ।
ਉਨ੍ਹਾਂ ਅੱਗੇ ਕਿਹਾ ਕਿ ਜੇ ਅੱਜ ਉਨ੍ਹਾਂ (ਭਗਵੰਤ ਮਾਨ) ਦੇ ਪਿਤਾ ਜ਼ਿੰਦਾ ਹੁੰਦੇ ਤਾਂ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੁੰਦੀ। ਪਰ ਪ੍ਰਮਾਤਮਾ ਦੀ ਮਰਜ਼ੀ ਅੱਗੇ ਕੁਝ ਵੀ ਨਹੀਂ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਮੇਰੇ ਪੁੱਤਰ ‘ਤੇ ਹਮੇਸ਼ਾ ਕਿਰਪਾ ਬਣਾਈ ਰੱਖਣ। ਇਸ ਦੌਰਾਨ ਭਗਵੰਤ ਮਾਨ ਦੀ ਮਾਂ ਕਾਫੀ ਭਾਵੁਕ ਹੋ ਗਈ।
ਦੱਸ ਦੇਈਏ ਕਿ ਭਗਵੰਤ ਮਾਨ ਨੂੰ ਸੀ.ਐੱਮ. ਚਿਹਰਾ ਐਲਾਨਣ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਤਿੰਨ ਦਿਨਾਂ ਵਿੱਚ 21.59 ਲੱਖ ਲੋਕਾਂ ਨੇ ਰਾਏ ਦਿੱਤੀ, ਜਿਸ ਵਿੱਚ 15 ਲੱਖ ਲੋਕਾਂ ਨੇ ਭਗਵੰਤ ਮਾਨ ਦਾ ਨਾਂ ਲਿਆ। ਕੇਜਰੀਵਾਲ ਨੇ ਕਿਹਾ ਕਿ ਮਾਨ ਨੂੰ 93.3 ਫੀਸਦੀ ਵੋਟਾਂ ਮਿਲੀਆਂ, ਜਦਕਿ ਨਵਜੋਤ ਸਿੰਘ ਸਿੱਧੂ ਨੂੰ ਵੀ 3.6 ਵੋਟਾਂ ਪਾਈਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਜਿਵੇਂ ਹੀ ਭਗਵੰਤ ਮਾਨ ਨੂੰ ਸੀ.ਐੱਮ. ਚਿਹਰਾ ਐਲਾਨਿਆ ਗਿਆ ਉਥੇ ਮੌਜੂਦ ਸਾਰੇ ਵਰਕਰਾਂ ਨੇ ਖੁਸ਼ੀ ਵਿੱਚ ਨੱਚਣਾ ਸ਼ੁਰੂ ਕਰ ਦਿੱਤਾ। ਉਥੇ ਹੀ ਭਗਵੰਤ ਮਾਨ ਦੇ ਪਿੰਡ ਵਿੱਚ ਵੀ ਖੁਸ਼ੀ ਦੀ ਲਹਿਰ ਦੌੜ ਗਈ। ਇਥੇ ਪੂਰੀ ਪ੍ਰੈੱਸ ਕਾਨਫਰੰਸ ਦੀ ਲਾਈਵ ਰਿਕਾਰਡਿੰਗ ਵੱਡੀਆਂ ਸਕ੍ਰੀਨਾਂ ‘ਤੇ ਕੀਤੀ ਗਈ ਸੀ। ਮਾਨ ਦੇ ਪਿੰਡ ਵਿੱਚ ਜਸ਼ਨ ਵਾਲਾ ਮਾਹੌਲ ਬਣ ਗਿਆ। ਪਿੰਡ ਸਤੌਜ ਦੇ ਲੋਕ ਪਟਾਕੇ ਚਲਾ ਕੇ ਲੱਡੂ ਵੰਡ ਰਹੇ ਹਨ।