ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਜਿਸ ਪਿੱਛੋਂ ਮਾਨ ਨੇ ਉਨ੍ਹਾਂ ‘ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ।
ਮਾਨ ਨੇ ਕੇਜਰੀਵਾਲ ਨੂੰ ਟਵੀਟ ਕਰਕੇ ਕਿਹਾ ਕਿ ‘ਤੁਸੀਂ ਅਤੇ ਪੰਜਾਬ ਦੇ ਲੋਕਾਂ ਨੇ ਮੇਰੇ ‘ਤੇ ਜੋ ਭਰੋਸਾ ਅਤੇ ਵਿਸ਼ਵਾਸ ਕੀਤਾ ਹੈ, ਉਸ ‘ਤੇ ਖਰ੍ਹਾ ਉਤਰਨ ਦੀ ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਅੱਗੇ ਕਿਹਾ ਕਿ ‘ਹਰ ਕਦਮ ਜੋ ਮੈਂ ਅੱਗੇ ਚੁੱਕਾਂਗਾ, ਉਸ ‘ਤੇ ਤੁਹਾਨੂੰ ਅਤੇ 3 ਕਰੋੜ ਪੰਜਾਬੀਆਂ ਨੂੰ ਬਹੁਤ ਮਾਣ ਮਹਿਸੂਸ ਹੋਵੇਗਾ।’
ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਸੀ ਕਿ, “ਮੈਂ ਆਮ ਆਦਮੀ ਪਾਰਟੀ ਅਤੇ ਸਮੂਹ ਪੰਜਾਬ ਦੇ ਵਾਸੀਆਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ…ਮੈਂ ਸੁਨਿਹਰਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਹ ਜ਼ਿੰਮੇਵਾਰੀ ਆਪਣੀ ਤਨਦੇਹੀ ਨਾਲ ਨਿਵਾਵਾਂਗਾ…ਇਨਕਲਾਬ ਜ਼ਿੰਦਾਬਾਦ।”
ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪੂਰਾ ਪੰਜਾਬ ‘ਆਪ’ ਵੱਲ ਉਮੀਦ ਵਾਂਗ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ ‘ਤੇ ਮੁਸਕਰਾਹਟ ਵਾਪਸ ਲਿਆਉਣਗੇ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਦਾ ਫੈਸਲਾ ਜਨਤਕ ਵੋਟਿੰਗ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਨੇ ਜਨਤਕ ਵੋਟਿੰਗ ਵਿੱਚ ਆਪਣੀ ਵੋਟ ਪਾਈ ਸੀ, ਜਿਨ੍ਹਾਂ ਵਿੱਚੋਂ 93.3 ਫੀਸਦੀ ਨੇ ਭਗਵੰਤ ਮਾਨ ਦਾ ਨਾਂ ਲਿਆ ਸੀ। ਜਦਕਿ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦਾ ਨਾਂ ਦੂਜੇ ਨੰਬਰ ‘ਤੇ ਸੀ।