ਆਮ ਆਦਮੀ ਨੂੰ ਵਧਦੀ ਮਹਿੰਗਾਈ ਵਿਚ ਇੱਕ ਹੋਰ ਝਟਕਾ ਲੱਗ ਸਕਦਾ ਹੈ। ਆਉਣ ਵਾਲੇ ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਹੋਰ ਵੀ ਮਹਿੰਗੇ ਹੋ ਸਕਦੇ ਹਨ ਕਿਉਂਕਿ ਕੱਚੇ ਤੇਲ ਦੇ ਰੇਟ 7 ਸਾਲ ਦੇ ਹਾਈ ਲੈਵਲ ਉਤੇ ਜਾ ਪੁੱਜੇ ਹਨ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਰੇਟ 87 ਰੁਪਏ ਪ੍ਰਤੀ ਬੈਰਲ ਦੇ ਪਾਰ ਪੁੱਜ ਗਏ ਹਨ। ਇਸ ਤੋਂ ਪਹਿਲਾਂ ਜਨਵਰੀ 2014 ਵਿਚ ਕੱਚੇ ਤੇਲ ਦੇ ਰੇਟ 87 ਡਾਲਰ ਦੇ ਪਾਰ ਗਏ ਸਨ।
1 ਦਸੰਬਰ 2021 ਨੂੰ ਕੱਚੇ ਤੇਲ ਦੇ ਰੇਟ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 86 ਡਾਲਰ ਪ੍ਰਤੀ ਬੈਰਲ ‘ਤੇ ਜਾ ਪੁੱਜਾ ਹੈ ਮਤਲਬ ਡੇਢ ਮਹੀਨੇ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਵਿਚ 26 ਫੀਸਦੀ ਦਾ ਵਾਧਾ ਹੋਇਆ ਹੈ। IIFL ਸਕਿਓਰਿਟੀ਼ਜ਼ ਦੇ ਵਾਈਸ ਪ੍ਰੈਜੀਡੈਂਟ ਅਨੁਜ ਗੁਪਤਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 90 ਡਾਲਰ ਪ੍ਰਤੀ ਬੈਲਰ ਤੱਕ ਜਾ ਸਕਦੀ ਹੈ। ਇਸ ਨਾਲ ਅਗਲੇ ਇੱਕ ਮਹੀਨੇ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 2 ਤੋਂ 3 ਰੁਪਏ ਦਾ ਵਾਧਾ ਹੋ ਸਕਦਾ ਹੈ।
ਦੁਨੀਆ ਕੋਰੋਨਾ ਸੰਕਟ ਨਾਲ ਜੂਝ ਰਹੀ ਹੈ। ਇਸ ਤੋਂ ਇਲਾਵਾ ਸੰਯੁਕਤ ਅਰਬ ਅਮੀਰਾਤ ਵਿਚ ਸੋਮਵਾਰ ਨੂੰ ਏਅਰਪੋਰਟ ਉਤੇ ਡ੍ਰੋਨ ਹਮਲੇ ਨੇ ਇੱਕ ਹੋਰ ਨਵੇਂ ਸੰਕਟ ਨੂੰ ਜਨਮ ਦਿੱਤਾ ਹੈ ਜਿਸ ਨਾਲ ਤੇਲ ਉਤਪਾਦਨ ਪ੍ਰਭਾਵਿਤ ਹੋਣ ਦੀ ਸ਼ੰਕਾ ਹੈ। ਬਾਜ਼ਾਰ ਜਾਣਕਾਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਦਾ ਕੱਚੇ ਤੇਲ ਦੇ ਉਤਪਾਦਨ ਦੇ ਮੰਗ ਉਤੇ ਅਸਰ ਪਵੇਗਾ, ਜਿਸ ਨਾਲ ਉਸ ਦੀਆਂ ਕੀਮਤਾਂ ਵਿਚ ਉਛਾਲ ਆਉਣਾ ਤੈਅ ਹੈ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਆਮ ਤੌਰ ਉਤੇ ਦੇਖਿਆ ਗਿਆ ਹੈ ਕਿ ਚੋਣਾਂ ਦੌਰਾਨ ਸਰਕਾਰ ਜਨਤਾ ਨੂੰ ਖੁਸ਼ ਕਰਨ ਲਈ ਪੈਟਰੋਲ ਤੇ ਡੀਜ਼ਲ ਦੇ ਰੇਟ ਨਹੀਂ ਵਧਾਉਂਦੀ ਹੈ। ਇਸ ਲਈ ਚੁਣਾਵੀ ਮੌਸਮ ਵਿਚ ਜਨਤਾ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਮਿਲੀ ਹੈ।